ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਟਿਆਲਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਚੱਲਦੀ ਕਾਰ ਵਿੱਚ ਭਿਆਨਕ ਅੱਗ ਲੱਗ ਗਈ।
ਮਿਲੀ ਜਾਣਕਾਰੀ ਦੇ ਅਨੁਸਾਰ ਰਸਤੇ ਵਿੱਚ ਇਕ ਚੱਲਦੀ ਕਾਰ ਨੂੰ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਵਿੱਚ ਕਰੀਬ 4 ਲੋਕ ਸਵਾਰ ਹੋਕੇ ਵਿਆਹ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਸੀ।
ਪਰ ਅਚਾਨਕ ਹੀ ਕਾਰ ਵਿੱਚ ਸ਼ਾਟ ਸਰਕਟ ਹੋਇਆ ਜਿਸ ਕਾਰਨ ਕਾਰ ਨੂੰ ਭਿਆਨਕ ਅੱਗ ਲੱਗ ਗਈ। ਦੱਸ ਦਇਏ ਕਿ ਇਸ ਹਾਦਸੇ ਦੇ ਕਾਰਨ ਕਿਸੇ ਨੂੰ ਵੀ ਕੋਈ ਨੁਕਸਾਨ ਨਹੀਂ ਹੋਇਆ ਹੈ। ਫਿਲਹਾਲ ਮੌਕੇ ਤੇ ਪਹੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


