ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਦੇ ਢੰਡਾਰੀ ਕਲਾਂ ‘ਚ ਇੱਕ ਗੱਤਾ ਤੇ ਕੈਮੀਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਭਿਆਨਕ ਅੱਗ ਦੇ ਕਾਰਨ ਫੈਕਟਰੀ ਨੂੰ ਉਸਨੇ ਆਪਣੀ ਚਪੇਟ ਚ ਲੈ ਲਿਆ।
ਉੱਥੇ ਹੀ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ 6 ਗੱਡੀਆਂ ਨੇ ਕਾਫੀ ਮਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ।
ਗਨੀਮਤ ਇਹ ਹੈ ਕਿ ਇਸ ਅੱਗ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਖੈਰ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕੀਆ ਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।





