ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਮੋਗਾ ਦੇ ਭੀਮ ਨਗਰ ਇਲਾਕੇ ਵਿੱਚ ਸਥਿਤ ਇਕ ਕਪੜੇ ਦੀ ਦੁਕਾਨ ਵਿੱਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਰਾਤ ਦੇ ਕਰੀਬ 1 ਵਜੇ ਕਪੜੇ ਦੀ ਦੁਕਾਨ ਵਿੱਚ ਭਿਆਨਕ ਅੱਗ ਲੱਗ ਗਈ ਸੀ
ਜਿਸ ਕਾਰਨ ਮੌਕੇ ਤੇ ਮੌਜੂਦ ਚੌਕੀਦਾਰ ਨੇ ਤੁਰੰਤ ਹੀ ਇਸਦੀ ਸੁਚਨਾ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ। ਮੌਕੇ ਤੇ ਪੁੱਜੀ ਫਾਇਰ ਬ੍ਰਿਗੇਡ ਦੇ ਅਧਿਕਾਰਿਆਂ ਨੇ ਕਾਫੀ ਮਸ਼ਕਤ ਤੋ ਬਾਅਦ ਭਿਆਨਕ ਅੱਗ ਤੇ ਕਾਬੂ ਪਾਇਆ।
ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਇਸ ਭਿਆਨਕ ਅੱਗ ਦੇ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


