ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਚੰਡੀਗੜ੍ਹ ਦੀ ਫਰਨੀਚਰ ਮਾਰਕਿਟ ਵਿੱਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਅਚਾਨਕ ਹੀ ਫਰਨੀਚਰ ਮਾਰਕਿਟ ਵਿੱਚ ਭਿਆਨਕ ਅੱਗ ਲੱਗ ਗਈ।
ਜਿਸਨੇ ਨਾਲ ਦੀਆਂ ਕਈ ਦੁਕਾਨਾਂ ਨੂੰ ਵੀ ਆਪਣੀ ਚਪੇਟ ਵਿੱਚ ਲੈ ਲਿਆ। ਇਹ ਅੱਗ ਇਹਨੀ ਜਿਆਦਾ ਭਿਆਨਕ ਸੀ ਕਿ ਕਈ ਦੁਕਾਨਾਂ ਇਸ ਅੱਗ ਦੇ ਕਾਰਨ ਸੜ ਕੇ ਸੁਆਹ ਹੋ ਗਈਆ।
ਫਿਲਹਾਲ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਕਾਫੀ ਮਸ਼ਕਤ ਤੋਂ ਬਾਅਦ ਭਿਆਨਕ ਅੱਗ ਤੇ ਕਾਬੂ ਪਾਇਆ। ਉੱਥੇ ਹੀ ਦੂਜੇ ਪਾਸੇ ਫਰਨੀਚਰ ਮਾਰਕਿਟ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ।


