ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਠਾਨਕੋਟ ਦੇ ਹੋਟਲ ਗ੍ਰੈਂਡ ਵਿੱਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਹੋਟਲ ਵਿੱਚ ਭਿਆਨਕ ਅੱਗ ਲੱਗ ਗਈ ਪਰ ਹੋਟਲ ਦੇ ਕਰਮਚਾਰੀਆਂ ਦੀ ਸਮਝਦਾਰੀ ਦੇ ਕਾਰਨ ਕੋਈ ਭਿਆਨਕ ਹਾਦਸਾ ਹੋਣ ਤੋਂ ਟਲ ਗਿਆ।
ਦੱਸਿਆ ਜਾ ਰਿਹਾ ਹੈ ਕਿ ਹੋਟਲ ਦੇ ਬੈਸਮੈਂਟ ਚ ਭਿਆਨਕ ਅੱਗ ਲੱਗ ਗਈ ਸੀ ਇਸ ਤੋਂ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਕਾਫੀ ਮਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਉੱਥੇ ਹੀ ਦੂਜੇ ਪਾਸੇ ਦੱਸਿਆ ਜਾ ਰਿਹਾ ਹੈ ਕਿ ਹੋਟਲ ਵਿੱਚ ਅੱਗ ਬੁਝਾਉਣ ਵਾਲੇ ਦਸਤੀਆਂ ਦੇ ਘਾਟ ਹੈ ਜਿਸ ਕਾਰਨ ਅੱਗ ਨੂੰ ਬੁਝਾਉਣ ਵਿੱਚ ਕਾਫੀ ਮੁਸ਼ਕਿਲ ਆਈ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤਾ ਜਾ ਰਿਹਾ ਹੈ।


