ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜਪੁਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਉੱਡਣ ਖਟੋਲੇ ਦੇ ਕਾਰਨ ਕਾਰਨ ਇਕ ਦੁਕਾਨ ਵਿੱਚ ਭਿਆਨਕ ਅੱਗ ਲੱਗ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਬਸੰਤ ਪੰਚਮੀ ਦੇ ਤਿਉਹਾਰ ਦੌਰਾਨ ਜਦੋ ਇਕ ਉੱਡਣ ਖਟੋਲਾ ਉਡਾਇਆ ਗਿਆ ਤਾਂ ਉਹ ਇਕ ਦੁਕਾਨ ਤੇ ਡਿੱਗ ਗਿਆ
ਜਿਸ ਕਾਰਨ ਦੁਕਾਨ ਚ ਭਿਆਨਕ ਅੱਗ ਲੱਗ ਗਈ। ਜਿਸ ਦੁਕਾਨ ਨੂੰ ਅੱਗ ਲੱਗੀ ਸੀ ਉਹ ਦੁਕਾਨ ਸਪੇਅਰਪਾਰਟੀ ਦੀ ਦੱਸੀ ਜਾ ਰਹੀ ਹੈ। ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਕਾਫੀ ਮੁੱਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ।

