ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਸ਼ਹਿਰ ਦੇ ਅਟਾਰੀ ਬਜਾਰਾ ਵੋਰਡ ਵਾਲਾ ਚੌਂਕ ਤੇ ਇਕ ਦੁਕਾਨ ਨੂੰ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਦੇਰ ਰਾਤ ਇਕ ਮਨਿਆਰੀ ਦੀ ਦੁਕਾਨ ਚ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਦੁਕਾਨ ਦਾ ਲੱਖਾਂ ਦਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ।
ਫਿਲਹਾਲ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਮੁਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਨਾਲ ਹੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

