ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਪਠਾਨਕੋਟ ਰੋਡ ਤੇ ਟਰੱਕ ਨੂੰ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਅਚਾਨਕ ਹੀ ਟਰੱਕ ਨੂੰ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਟਰੱਕ ਸੜ੍ਹ ਕੇ ਸੁਆਹ ਹੋ ਗਿਆ।
ਪਰ ਗਨੀਮਤ ਇਹ ਰਹੀ ਕਿ ਇਸ ਹਾਦਸੇ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਉੱਥੇ ਹੀ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਕਾਫੀ ਮਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਨਾਲ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰ ਰਹੀ ਹੈ।



