ਚੰਡੀਗੜ੍ਹ ‘ਚ ਸਿਰਫ਼ 2 ਘੰਟੇ ਹੀ ਚਲਾਏ ਜਾ ਸਕਣਗੇ ਪਟਾਕੇ, ਰਾਤ 8 ਤੋਂ 10 ਵਜੇ ਤੱਕ ਇਜਾਜ਼ਤ

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਕੇ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਸਿਟੀ ਬਿਊਟੀਫੁੱਲ ਦੇ ਲੋਕ ਦੀਵਾਲੀ ‘ਤੇ ਸਿਰਫ 2 ਘੰਟੇ…

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਕੇ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਸਿਟੀ ਬਿਊਟੀਫੁੱਲ ਦੇ ਲੋਕ ਦੀਵਾਲੀ ‘ਤੇ ਸਿਰਫ 2 ਘੰਟੇ ਹੀ ਪਟਾਕੇ ਚਲਾ ਸਕਣਗੇ। ਪ੍ਰਸ਼ਾਸਨ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਹੁਕਮਾਂ ਅਨੁਸਾਰ ਗੁਰੂ ਪੁਰਬ ਮੌਕੇ ਲੋਕਾਂ ਨੂੰ ਸਵੇਰੇ 4 ਵਜੇ ਤੋਂ ਸ਼ਾਮ 5 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ।

ਦੀਵਾਲੀ ਦੌਰਾਨ ਰਾਤ 8 ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ। ਸਾਈਲੈਂਟ ਜ਼ੋਨ ਲਈ ਹੁਕਮਾਂ ‘ਚ ਲਿਖਿਆ ਗਿਆ ਹੈ ਕਿ ਲੋਕ 100 ਮੀਟਰ ਦੀ ਦੂਰੀ ‘ਤੇ ਹੀ ਪਟਾਕੇ ਚਲਾ ਸਕਣਗੇ। ਦੁਸਹਿਰੇ ਮੌਕੇ ਪੁਤਲਾ ਫੂਕਣ ਸਮੇਂ ਪਟਾਕੇ ਸਿਰਫ਼ ਪੁਤਲੇ ਵਿੱਚ ਹੀ ਫੂਕੇ ਜਾ ਸਕਦੇ ਹਨ। ਪ੍ਰਸ਼ਾਸਨ ਨੇ ਕਿਹਾ ਹੈ ਕਿ ਜੇਕਰ ਕੋਈ ਇਸ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਵਿੱਚ ਲਿਖਿਆ ਗਿਆ ਹੈ ਕਿ ਇਸ ਸਾਲ ਵੀ ਦੁਸਹਿਰੇ, ਦੀਵਾਲੀ ਅਤੇ ਗੁਰੂਪੁਰਵਾ ਮੌਕੇ ਸ਼ਹਿਰ ਵਿੱਚ ਸਿਰਫ਼ ਗਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਇਹ ਫੈਸਲਾ ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਅਤੇ ਘੱਟ ਕਰਨ ਲਈ ਲਿਆ ਗਿਆ ਹੈ।

ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਪਟਾਕਿਆਂ ਦੀ ਵਰਤੋਂ ਦੇ ਸਮੇਂ ਸਬੰਧੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਹਨ। ਵਧਦੇ ਪ੍ਰਦੂਸ਼ਣ ਕਾਰਨ ਇਸ ਸਾਲ ਵੀ ਪਟਾਕੇ ਚਲਾਉਣ ‘ਤੇ ਸਖ਼ਤੀ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਪ੍ਰਦੂਸ਼ਣ ਦੀ ਸਮੱਸਿਆ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।

Leave a Reply

Your email address will not be published. Required fields are marked *