ਦਿਵਾਲੀ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜਾਰੀ ਕੀਤੇ ਇਹ ਸਖ਼ਤ ਨਿਰਦੇਸ਼ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਦਿਵਾਲੀ ਦਾ ਤਿਉਹਾਰ ਆਉਣ ਵਾਲਾ ਹੈ। ਇਸ ਦੌਰਾਨ ਪਟਾਕੇ ਬਣਾਉਣ ਵਾਲਿਆਂ ਦਾ ਕਾਰੋਬਾਰ ਵੀ ਜੋਰਾ ਸ਼ੋਰਾਂ ਦੇ ਨਾਲ ਚੱਲਣ ਦੀ ਤਿਆਰੀ ’ਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਦਿਵਾਲੀ ਦਾ ਤਿਉਹਾਰ ਆਉਣ ਵਾਲਾ ਹੈ। ਇਸ ਦੌਰਾਨ ਪਟਾਕੇ ਬਣਾਉਣ ਵਾਲਿਆਂ ਦਾ ਕਾਰੋਬਾਰ ਵੀ ਜੋਰਾ ਸ਼ੋਰਾਂ ਦੇ ਨਾਲ ਚੱਲਣ ਦੀ ਤਿਆਰੀ ’ਚ ਹੈ। ਜਿਸ ਕਾਰਨ ਸਰਕਾਰ ਵੀ ਪਟਾਕੇ ਬਣਾਉਣ ਵਾਲਿਆਂ ਦੇ ਖਿਲਾਫ ਸਖਤੀ ਵਰਤਣ ਦੀ ਤਿਆਰੀ ਕਰ ਰਹੀ ਹੈ। ਦਸ ਦਈਏ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਹਰਿਆਣਾ ਤੇ ਚੰਡੀਗੜ੍ਹ ਪ੍ਰਸਾਸ਼ਨ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਹਨ।

punjab haryana high court

ਹਾਈਕੋਰਟ ਨੇ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹਨਾਂ ਪਟਾਕਾ ਵਿਕਰੇਤਾਵਾਂ ਦੇ ਲਾਇਸੈਂਸ ਰੀਨਿਊ ਕੀਤੇ ਜਾਣ ਜਿਹਨਾਂ ਦੇ ਪਹਿਲਾਂ ਤੋਂ ਹੀ ਲਾਈਸੈਂਸ ਬਣੇ ਹੋਏ ਹਨ। ਇਸ ਤੋਂ ਇਲਾਵਾ ਕੋਰਟ ਨੇ ਇਹ ਵੀ ਕਿਹਾ ਕਿ ਕੋਈ ਵੀ ਅਥਾਰਿਟੀ ਸਥਾਈ ਲਾਇਸੈਂਸ ਧਾਰਕਾਂ ਨੂੰ ਪਟਾਕੇ ਵੇਚਣ ਤੋਂ ਨਹੀਂ ਰੋਕ ਸਕਦੀ ਪਰ ਉਹਨਾਂ ਵੱਲੋਂ ਨਿਯਮਾਂ ਦਾ ਪੂਰੀ ਤਰ੍ਹਾਂ ਦੇ ਨਾਲ ਪਾਲਣ ਹੋਣ ਚਾਹੀਦਾ ਹੈ। ਕਾਬਿਲੇਗੌਰ ਹੈ ਕਿ ਪੰਜਾਬ ਹਰਿਆਣਾ ਹਾਈਕੋਰਟ ਨੇ ਪਟਾਕੇ ਚਲਾਉਣ ਦਾ ਸਮਾਂ ਰਾਤ 8 ਵਜੇ ਤੋਂ 10 ਵਜੇ ਦੇ ਵਿਚਕਾਰ ਤੈਅ ਕੀਤਾ ਹੈ। ਕੋਰਟ ਨੇ ਇਹਨਾਂ ਨਿਯਮਾਂ ਨੂੰ ਗੁਰਪੁਰਬ ਤੇ ਵੀ ਲਾਗੂ ਕੀਤੇ ਜਾਣ ਦੀ ਵੀ ਗੱਲ ਆਖੀ ਹੈ।

Leave a Reply

Your email address will not be published. Required fields are marked *