ਛੱਤੀਸਗੜ੍ਹ : ਛੱਤੀਸਗੜ੍ਹ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਸੁਕਮਾ ਜ਼ਿਲ੍ਹੇ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਦੇ ਕੈਂਪ ਵਿੱਚ ਇੱਕ ਜਵਾਨ ਨੇ ਆਪਣੇ ਸਾਥੀਆਂ ‘ਤੇ ਗੋਲੀਬਾਰੀ ਕੀਤੀ। ਇਸ ਘਟਨਾ ‘ਚ ਚਾਰ ਜਵਾਨ ਸ਼ਹੀਦ ਹੋ ਗਏ ਜਦਕਿ ਤਿੰਨ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਰਾਜ ਦੇ ਬਸਤਰ ਖੇਤਰ ਦੇ ਪੁਲਿਸ ਇੰਸਪੈਕਟਰ ਜਨਰਲ ਸੁੰਦਰਰਾਜ ਪੀ ਨੇ ਅੱਜ ਦੱਸਿਆ ਕਿ ਸੁਕਮਾ ਜ਼ਿਲ੍ਹੇ ਦੇ ਲਿੰਗਮਪੱਲੀ ਪਿੰਡ ਵਿੱਚ ਸਥਿਤ ਸੀਆਰਪੀਐਫ ਦੀ 50ਵੀਂ ਬਟਾਲੀਅਨ ਦੇ ਕੈਂਪ ਵਿੱਚ ਇੱਕ ਜਵਾਨ ਨੇ ਆਪਣੇ ਸਾਥੀਆਂ ‘ਤੇ ਗੋਲੀਬਾਰੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਚਾਰ ਜਵਾਨਾਂ ਦੀ ਮੌਤ ਹੋ ਗਈ ਹੈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ ਹਨ। ਇਹ ਘਟਨਾ ਸੁਕਮਾ ਦੇ ਲਿੰਗਮਪੱਲੀ ਕੈਂਪ ਦੀ ਹੈ। ਗੋਲੀਬਾਰੀ ਦਾ ਕਾਰਨ ਸਪੱਸ਼ਟ ਨਹੀਂ ਹੈ।
Also Read : ਪੰਜਾਬ ਵਿਧਾਨਸਭਾ ਦਾ ਵਿਸ਼ੇਸ਼ ਇਜਲਾਸ ਹੋਇਆ ਸ਼ੁਰੂ
ਸੁੰਦਰਰਾਜ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਹੈ ਕਿ ਅੱਜ ਤੜਕੇ ਕਰੀਬ 3.30 ਵਜੇ ਇਕ ਜਵਾਨ ਨੇ ਝਗੜੇ ਤੋਂ ਬਾਅਦ ਆਪਣੀ ਏ.ਕੇ.-47 ਰਾਈਫਲ ਨਾਲ ਦੂਜੇ ਫੌਜੀਆਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ‘ਚ ਚਾਰ ਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੁਕਮਾ ਦੇ ਮਰਾਇਗੁਡਾ ਥਾਣਾ ਖੇਤਰ ਅਧੀਨ ਆਉਂਦੇ CRPF ਕੈਂਪ ਵਿੱਚ ਹੋਈ ਗੋਲੀਬਾਰੀ ਵਿੱਚ ਸੀਆਰਪੀਐਫ ਦੀ 50ਵੀਂ ਬਟਾਲੀਅਨ ਦੇ ਚਾਰ ਜਵਾਨ ਸ਼ਹੀਦ ਹੋ ਗਏ ਅਤੇ ਤਿੰਨ ਜ਼ਖ਼ਮੀ ਹੋ ਗਏ।
Also Read : ਸੁਨਾਰੀਆ ਜੇਲ੍ਹ ਪਹੁੰਚੀ ਪੰਜਾਬ ਪੁਲਿਸ ਦੀ SIT ਟੀਮ, ਪਰਮਾਰ ਦੀ ਅਗਵਾਈ ‘ਚ ਹੋਵੇਗੀ ਪੁੱਛਗਿੱਛ
ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਹੋਰ ਜਵਾਨ ਅਤੇ ਅਧਿਕਾਰੀ ਉਥੇ ਪਹੁੰਚ ਗਏ ਅਤੇ ਦੋਸ਼ੀ ਜਵਾਨ ਨੂੰ ਫੜ ਲਿਆ। ਬਾਅਦ ਵਿਚ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਦੋਸ਼ੀ ਜਵਾਨ ਤੋਂ ਪੁੱਛਗਿੱਛ ਕਰ ਰਹੀ ਹੈ। ਸੁੰਦਰਰਾਜ ਨੇ ਦੱਸਿਆ ਕਿ ਜ਼ਖਮੀ ਜਵਾਨਾਂ ਨੂੰ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।



