ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਪੰਜਾਬ ਪੁਲਿਸ ਲਗਾਤਾਰ ਨਸ਼ਾ ਤਸਕਰਾਂ ਦੇ ਆਪਣਾ ਸ਼ਿਕੰਜਾ ਕੱਸ ਰਹੀ ਹੈ। ਇਸੇ ਤਰ੍ਹਾਂ ਦਾ ਮਾਮਲਾ ਜੰਡਿਆਲਾ ਗੁਰੂ ਤੋਂ ਸਾਹਮਣੇ ਆਇਆ ਹੈ।
ਦਸ ਦਈਏ ਕਿ STF ਦੀ ਇਕ ਟੀਮ ਵੱਲੋਂ ਦੇਰ ਰਾਤ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ STF ਤੇ ਨਸ਼ਾ ਤਸਕਰਾਂ ਵਿਚਾਲੇ ਫਾਈਰਿੰਗ ਹੋਈ।
ਉੱਥੇ ਹੀ ਸੂਤਰਾਂ ਤੋਂ ਦੱਸਿਆ ਜਾ ਰਿਹਾ ਹੈ ਕਿ ਢਾਬੇ ਤੇ ਹੋਈ ਫਾਈਰਿੰਗ ਦੌਰਾਨ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਨਾਲ ਹੀ ਪੁਲਿਸ ਨੇ ਇਹਨਾਂ ਤਸਕਰਾਂ ਕੋਲੋਂ ਹੈਰੋਇਨ ਵੀ ਬਰਾਮਦ ਕੀਤੀ ਹੈ। ਫਿਲਹਾਲ ਪੁਲਿਸ ਨੇ ਇਹਨਾਂ ਆਰੋਪਿਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

