ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਬੱਸ ਅੱਡੇ ‘ਚ ਦੋ ਧੜਿਆਂ ਵਿਚਕਾਰ ਝੜਪ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਝੜਪ ਇਹਨੀ ਜਿਆਦਾ ਵੱਧ ਹਈ ਕਿ ਦੋਹਾਂ ਧੜਿਆ ਵਿਚਾਲੇ ਗੋਲੀਆਂ ਵੀ ਚੱਲੀਆਂ। ਮਿਲੀ ਜਾਣਕਾਰੀ ਦੇ ਅਨੁਸਾਰ ਕਿਸੇ ਗੱਲ ਨੂੰ ਲੈਕੇ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ
ਜਿਸ ਕਾਰਨ ਬੱਸ ਅੱਡਾ ਯੂਨੀਅਨ ਵੱਲੋਂ ਬੱਸਾਂ ਦੀ ਆਵਾਜਾਈ ਨੂੰ ਬੰਦ ਕਰ ਦਿੱਤਾ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਨੂੰ ਸੰਭਾਲਦੇ ਹੋਏ ਬੱਸ ਯੂਨੀਅਨ ਨੂੰ ਭਰੋਸਾ ਜਤਾਇਆ ਕਿ ਉਹਨਾਂ ਦੀ ਸੁਰੱਖਿਆਂ ਨੂੰ ਯਕੀਨੀ ਬਣਾਈ ਜਾਵੇਗੀ। ਜਿਸ ਤੋਂ ਬਾਅਦ ਬੱਸ ਅੱਡੇ ਨੂੰ ਫਿਰ ਤੋਂ ਸ਼ੁਰੂ ਕੀਤਾ ਗਿਆ। ਫਿਲਹਾਲ ਪੁਲਿਸ ਵੱਲੋਂ ਦੋਸ਼ਿਆਂ ਦੀ ਭਾਲ ਕੀਤੀ ਜਾ ਰਹੀ ਹੈ।

