ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਗੁਰਦਾਸਪੁਰ ਦੇ ਬਟਾਲਾ ਵਿੱਖੇ ਨੇੜੇ ਪੈਂਦੇ ਪਿੰਡ ਸੈਦੋਵਾਲ ਤੋ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਸਰਪੰਚੀ ਚੋਣ ਨੂੰ ਲੈਕੇ ਗੋਲੀਆਂ ਚੱਲ ਪਇਆ। ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ ਸਾਬਕਾ ਅਕਾਲੀ ਸਰਪੰਚ ਦੇ ਘਰ ਵਿੱਚ ਵੜ੍ਹ ਕੇ ਉਸ ਤੇ ਜਾਨਲੇਵਾ ਹਮਲਾ ਕਰ ਦਿੱਤਾ।
ਜਿਸ ਕਾਰਨ ਇਸ ਹਮਲੇ ਦੇ ਕਾਰਨ ਮਹਿਲਾ ਸਮੇਤ ਤਿੰਨ ਲੋਕ ਗੰਭੀਰ ਜਖਮੀ ਹੋ ਗਏ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਜਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ ਤੇ ਆਰੋਪਿਆ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਨਾਲ ਹੀ ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


