ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਕਰਨ ਤੋਂ ਬਾਜ਼ ਨਹੀਂ ਆ ਰਿਹਾ ਹੈ। ਦਸ ਦਈਏ ਕਿ ਜੰਮੂ ਦੇ ਪੁੰਛ ਦੇ ਸਰਹੱਦ ਤੇ ਪਾਕਿਸਤਾਨ ਵੱਲੋਂ ਗੋਲੀਬਾਰੀ ਕੀਤੀ ਗਈ। ਜਿਸ ਕਾਰਨ ਇਸ ਗੋਲੀਬਾਰੀ ਦੇ ਕਾਰਨ ਸਰਹੱਦ ਤੋਂ 5 ਕਿਲੋਮੀਟਰ ਤੱਕ ਦੇ ਸਾਰੇ ਸਕੂਲਾਂ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਦੱਸਿਆ ਇਹ ਵੀ ਜਾ ਰਿਹਾ ਹੈ ਕਿ ਪਾਕਿਸਤਾਨ ਵੱਲੋਂ ਲਗਾਤਾਰ ਤਿੰਨ ਦਿਨ ਤੱਕ ਫਾਇਰਿੰਗ ਕੀਤੀ ਗਈ। ਇਸ ਫਾਇਰਿੰਗ ਦੇ ਕਾਰਨ ਰਿਹਾਇਸ਼ੀ ਇਲਾਕਿਆਂ ਤੇ ਸਕੂਲਾਂ ਨੂੰ ਕਾਫੀ ਨੁਕਸਾਨ ਹੋਇਆ ਹੈ।
ਨਾਲ ਹੀ ਇਸ ਫਾਇਰਿੰਗ ਦੇ ਕਾਰਨ 1 ਬੱਚੀ ਤੇ ਇਕ ਔਰਤ ਦੀ ਮੌਤ ਹੋ ਗਈ ਜਦਕਿ 24 ਲੋਕ ਇਸ ਫਾਇਰਿੰਗ ‘ਚ ਜਖਮੀ ਦੱਸੇ ਜਾ ਰਹੇ ਹਨ।

