ਜਲੰਧਰ ਬੱਸ ਸਟੈਂਡ ਨੇੜੇ ਚੱਲੀਆਂ ਗੋਲੀਆਂ, ਨੌਜਵਾਨ ਹਲਾਕ

ਜਲੰਧਰ- ਜਲੰਧਰ (Jalandhar) ਦੇ ਬੱਸ ਸਟੈਂਡ (Bus Stand) ਨੇੜੇ ਦੇਰ ਰਾਤ ਗੋਲੀਆਂ ਚੱਲਣ (Firing) ਦੀ ਸੂਚਨਾ ਮਿਲੀ ਹੈ। ਸੂਤਰਾਂ ਮੁਤਾਬਕ ਇਸ ਘਟਨਾ ਵਿਚ ਇਕ ਨੌਜਵਾਨ…

ਜਲੰਧਰ- ਜਲੰਧਰ (Jalandhar) ਦੇ ਬੱਸ ਸਟੈਂਡ (Bus Stand) ਨੇੜੇ ਦੇਰ ਰਾਤ ਗੋਲੀਆਂ ਚੱਲਣ (Firing) ਦੀ ਸੂਚਨਾ ਮਿਲੀ ਹੈ। ਸੂਤਰਾਂ ਮੁਤਾਬਕ ਇਸ ਘਟਨਾ ਵਿਚ ਇਕ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ (Police) ਦੇ ਸੀਨੀਅਰ ਅਧਿਕਾਰੀ ਮੌਕੇ ਉੱਤੇ ਪਹੁੰਚ ਗਏ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Also Read: ਕਿਸਾਨੀ ਅੰਦੋਲਨ ਨੂੰ ਇਕ ਸਾਲ ਪੂਰਾ’: ਵੱਡੀਆਂ ਘਟਨਾਵਾਂ ਜਿਨ੍ਹਾਂ ਨੇ ਹਿਲਾਈ ਖੇਤੀ ਕਾਨੂੰਨਾਂ ਦੀ ਨੀਂਹ

ਫਿਲਹਾਲ ਅਜੇ ਤੱਕ ਘਟਨਾ ਵਿਚ ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ। ਸੂਤਰਾਂ ਮੁਤਾਬਕ ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ ਸ਼ਰਾਬ ਦੀਆਂ ਬੋਤਲਾਂ ਮਿਲੀਆਂ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਉਥੇ ਕੋਈ ਪਾਰਟੀ ਮਨਾਈ ਜਾ ਰਹੀ ਸੀ, ਜਿਸ ਵਿਚ ਕਿਸੇ ਗੱਲੋਂ ਵਿਵਾਦ ਹੋ ਗਿਆ।

Leave a Reply

Your email address will not be published. Required fields are marked *