ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬੀ ਗਾਇਕ ਤੇ ਦਿੱਲੀ ਤੋਂ ਬੀਜੇਪੀ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਦੇ ਦਫਤਰ ਦੇ ਬਾਹਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਇਸ ਮਾਮਲੇ ਦੇ ਉਕਤ ਦੋਸ਼ੀ ਨੂੰ ਹਿਰਾਸਤ ਚ ਲੈ ਲਿਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਕਾਲੇਜ ਦੇ ਰੈਸਲਿੰਗ ਕੋਚ ਨੇ ਗੋਲੀਆਂ ਹਵਾ ਚ ਚਲਾਈਆ ਸੀ। ਜਿਸ ਤੋਂ ਬਾਅਦ ਉਹ ਕਾਰ ਚ ਬੈਠ ਕੇ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਉਕਤ ਦੋਸ਼ੀ ਨੇ ਫਾਇਰਿੰਗ ਕੀਤੀ ਸੀ ਉਸ ਵੇਲੇ ਦਫਤਰ ਚ ਕੋਈ ਨਹੀਂ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

