ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚੋਂ ਲਗਾਤਾਰ ਵੱਡੇ-ਵੱਡੇ ਰੂਹ ਕੰਬਾਉ ਅਪਰਾਧ ਸਾਹਮਣੇ ਆ ਰਹੇ ਹਨ। ਜਿਸ ਕਾਰਨ ਆਮ ਲੋਕਾਂ ਦੀ ਜਿੰਦਗੀ ਡਰ ’ਚ ਬਤੀਤ ਹੋ ਰਹੀ ਹੈ ਕਿ ਕਿਧਰੇ ਉਹ ਵੀ ਇਹਨਾਂ ਅਪਰਾਧ ਦੇ ਸ਼ਿਕਾਰ ਨਾ ਹੋ ਜਾਣ।
ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਮਜੀਠਾ ਰੋਡ ਤੋਂ ਪਿੰਡ ਪੰਡੋਰੀ ਚ ਮਨਦੀਮ ਸਿੰਘ ਨਾਂ ਦੇ ਨੌਜਵਾਨ ਨੂੰ ਕੁਝ ਹਮਲਾਵਰਾਂ ਨੇ ਗੋਲੀਆਂ ਦੇ ਭੁੰਨ ਦਿੱਤਾ।
ਮਿਲੀ ਜਾਣਕਾਰੀ ਦੇ ਅਨੁਸਾਰ ਕਾਰ ਸਵਾਰ ਹਮਲਾਵਾਰਾਂ ਨੇ 14-15 ਗੋਲੀਆਂ ਮਾਰੀਆਂ ਜਿਸ ਕਾਰਨ ਮਨਦੀਪ ਦੀ ਮੌਕੇ ਤੇ ਹੀ ਮੌਤ ਹੋ ਗਈ। ਇਹ ਮਾਮਲਾ ਪੁਰਾਣੀ ਰੰਜੀਸ਼ ਦਾ ਦੱਸਿਆ ਜਾ ਰਿਹਾ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


