9 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਵੇਗਾ ਪਹਿਲਾ ਜੱਥਾ, ਜਾਣੋ ਕਿ ਹੈ ਖਾਸਿਅਤ!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਮੌਕੇ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸ਼ਿਰਕਤ ਕਰਨਗੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਮੌਕੇ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਸ਼ਿਰਕਤ ਕਰਨਗੇ ਪਰ ਇਸ ਤੋਂ ਪਹਿਲਾਂ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮ ਵਿੱਚ ਨਰਿੰਦਰ ਮੋਦੀ  ਸ਼ਮੂਲਿਅਤ ਕਰਨਗੇ। ਇਹ ਰਸਮ ਧਾਰਮਿਕ ਅਵਸਥਾ ਹੋਵੇਗੀ। ਇਸ ਸਮਾਰੋਹ ਵਿਚ ਧਾਰਮਿਕ ਸਟੇਜ ਹੋਵੇਗੀ, ਜਿਸ ਦੀ ਜ਼ਿੰਮੇਵਾਰੀ ਸ਼ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੂੰ ਪੂਰੀ ਤਰ੍ਹਾਂ ਸੌਂਪੀ ਗਈ ਹੈ।

 

ਇਸ ਦੇ ਨਾਲ ਹੀ, ਅਕਾਲੀ ਦਲ ਪਾਰਟੀ ਦੇ ਨੇਤਾਵਾਂ ਦਲਜੀਤ ਚੀਮਾ ਅਤੇ ਬਿਕਰਮਜੀਤ ਸਿੰਘ ਮਜੀਠੀਆ ਨੇ ਦੱਸਿਆ ਕਿ ਸਮਾਗਮ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਸਹਿਜ ਪਾਠ ਅਤੇ ਸ਼ਬਦ ਕੀਰਤਨ ਦਾ ਖਾਸ ਆਯੋਜਨ ਕੀਤਾ ਗਿਆ ਹੈ। ਇਸ ਤੋਂ ਬਾਅਦ, ਭਾਰਤ ਸਰਕਾਰ ਵੱਲੋਂ ਬਣਾਏ ਇੰਟੀਗ੍ਰੇਟੇਡ ਚੈੱਕ ਪੋਸਟ ਨੂੰ ਸਮਾਗਮ ਵਿੱਚ ਸ਼ਾਮਿਲ ਸੰਗਤ ਨੂੰ ਸਮਰਪਿਤ ਕੀਤਾ ਜਾਵੇਗਾ ਅਤੇ ਧਾਰਮਿਕ ਇਕੱਠ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਕਿਸਤਾਨ ਜਾਣ ਵਾਲੇ ਪਹਿਲੇ  ਜੱਥੇ ਦੀ ਰਵਾਨਗੀ ਕਰਨਗੇ।

ਜਾਣਕਾਰੀ ਦਿੰਦਿਆਂ ਦਲਜੀਤ ਸਿੰਘ ਚੀਮਾ ਅਤੇ ਬਿਕਰਮਜੀਤ ਸਿੰਘ ਮਜੀਠੀਆ ਨੇ ਦੱਸਿਆ ਕਿ,  ਇੰਟੀਗ੍ਰੇਟੇਡ ਚੈੱਕ ਪੋਸਟ ਅਤੇ ਕਰਤਾਰਪੁਰ ਲਾਂਘਾ ਭਾਰਤ ਸਰਕਾਰ ਦਾ  ਪ੍ਰਾਜੈਕਟ ਹੈ ਅਤੇ 9 ਨਵੰਬਰ ਨੂੰ ਹੋਣ ਵਾਲੇ ਸਮਾਗਮ ਦਾ ਆਯੋਜਨ ਵੀ ਭਾਰਤ ਸਰਕਾਰ ਵਲੋਂ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ, ਇੱਕ ਧਾਰਮਿਕ ਸੰਸਥਾ ਹੋਣ ਕਾਰਨ ਮੰਚ ਦੀ ਜ਼ਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੈ ਅਤੇ ਇਹੀ ਮੁੱਖ ਸਮਾਗਮ ਹੋਣਾ ਹੈ।  ਉਨ੍ਹਾਂ ਕਿਹਾ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਇਸ ਸਮਾਗਮ ਵਿੱਚ ਭਾਈਵਾਲ ਵਜੋਂ ਸ਼ਾਮਲ ਹੋਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਅਕਾਲੀ ਦਲ ਦੇ ਸਾਰੇ ਨੇਤਾਵਾਂ ਨੇ ਪਹਿਲੇ ਜੱਥੇ ਨਾਲ ਜਾਣ ਦੀ ਆਗਿਆ ਮੰਗੀ ਹੈ, ਹੁਣ ਵੇਖਣਾ ਇਹ ਹੋਵੇਗਾ ਕਿ, ਕਿਸ ਨੂੰ ਇਜਾਜ਼ਤ ਮਿਲਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਆਇਆ ਹੈ ਕਿ, ਕਰਤਾਰਪੁਰ ਲਾਂਘਾ ਖੁਲਣ ਦੇ ਪਿਛੇ ਪਾਕਿਸਤਾਨ ਖਾਲਿਸਤਾਨ ਨੂੰ ਉਤਸ਼ਾਹਤ ਕਰੇਗਾ।  ਉਹਨਾਂ ਕਿਹਾ ਕਿ ਅਸੀ ਕੈਪਟਨ ਅਮਰਿੰਦਰ ਸਿੰਘ ਦੇ ਇਸ ਬਿਆਨ ਤੋਂ ਸਹਿਮਤ ਨਹੀਂ ਹਨ, ਕਿਉਂਕਿ ਇਹ ਰਸਤਾ ਲੋਕਾਂ ਦੀ ਅਰਦਾਸ ਨਾਲ ਖੁੱਲ੍ਹ ਰਿਹਾ ਹੈ ਅਤੇ ਹੁਣ ਲੋਕ ਸਿਰਫ਼ ਧਾਰਮਿਕ ਵਿਸ਼ਵਾਸ ਨਾਲ ਉੱਥੇ ਜਾਣਗੇ।

 

 

 

 

 

 

 

 

Leave a Reply

Your email address will not be published. Required fields are marked *