ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਕਾਂਗਰਸ ਪਾਰਟੀ ਦੇ ਇਤਿਹਾਸ ਵਿੱਚ ਪਹਿਲਾ ਵਾਰ ਇਕ ਮਹਿਲਾ ਮੈਂਬਰ ਨੂੰ ਪ੍ਰਧਾਨ ਨਿਯੁਕਤ ਕੀਤਾ ਹੈ। ਜਾਣਕਾਰੀ ਦੇ ਅਨੁਸਾਰ ਪੰਜਾਬ ਕਾਂਗਰਸ ਪਾਰਟੀ ਨੇ ਅੰਮ੍ਰਿਤਸਰ ਜ਼ਿਲ੍ਹਾਂ ਕਾਂਗਰਸ ਕਮੇਟੀ ਸ਼ਹਿਰੀ ਦਾ ਪ੍ਰਧਾਨ ਇਕ ਮਹਿਲਾ ਨੂੰ ਨਿਯੁਕਤ ਕੀਤਾ ਹੈ।
ਕਾਂਗਰਸ ਪਾਰਟੀ ਨੇ ਸ਼੍ਰੀਮਤੀ ਜਤਿੰਦਰ ਕੌਰ ਸੋਨੀਆ ਨੂੰ ਸ਼ਹਿਰੀ ਪ੍ਰਧਾਨ ਬਣਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨਵੀਂ ਬਣੀ ਮਹਿਲਾ ਪ੍ਰਧਾਨ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਨਾਲ ਹੀ ਉਹਨਾਂ ਨੇ ਆਪਣੇ ਅਹੁਦੇ ਦੇ ਸਾਰੇ ਕਾਰਜਾਂ ਨੂੰ ਤਨਮਨ ਨਾਲ ਨਿਭਾਉਣਾ ਦੀ ਗੱਲ ਆਖੀ ਹੈ।



