‘City Beautiful Chandigarh’ ਵਿਚ ਵੀ ਕੋਰੋਨਾ ਵਾਇਰਸ ਨੇ ਦਿੱਤੀ ਦਸਤਕ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਹਰ ਨਵੇਂ ਦਿਨ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੀ ਪੁਸ਼ਟੀ ਹੋ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਹਰ ਨਵੇਂ ਦਿਨ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੀ ਪੁਸ਼ਟੀ ਹੋ ਰਹੀ ਹੈ ਜਿਸ ਕਰਕੇ ਹੁਣ ਇਹ ਗਿਣਤੀ 170 ਤੋਂ ਪਾਰ ਹੋ ਗਈ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ ਅਤੇ ਸਿਟੀ ਬਿਊਟੀਫੁੱਲ ਦੇ ਨਾਮ ਤੋਂ ਜਾਣੇ ਜਾਣ ਵਾਲੇ ਚੰਡੀਗੜ੍ਹ ਵਿਚ ਵੀ ਕੋਰੋਨਾ ਵਾਇਰਸ ਦੇ ਪਹਿਲੇ ਕੇਸ ਦੀ ਪੁਸ਼ਟੀ ਹੋ ਚੁੱਕੀ ਹੈ।

Image result for sector 32  hospita; chandigarh

ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ ਲੰਡਨ ਤੋਂ ਭਾਰਤ ਵਾਪਸ ਪਰਤੀ ਚੰਡੀਗੜ੍ਹ ਵਾਸੀ 23 ਸਾਲਾਂ ਲੜਕੀ ਨੂੰ ਖਾਂਸੀ ਜੁਖਾਮ ਦੀ ਸ਼ਿਕਾਇਤ ਤੋਂ ਬਾਅਦ 32 ਸੈਕਟਰ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕੀਤਾ ਗਿਆ ਸੀ। ਲੜਕੀ ਦਾ ਪਿਛੋਕੜ ਵਿਦੇਸ਼ੀ ਯਾਤਰਾ ਹੋਣ ਕਰਕੇ ਡਾਕਟਰਾਂ ਨੇ ਉਸ ਦੇ ਸੈਂਪਲ ਕੋਰੋਨਾ ਵਾਇਰਸ ਦੇ ਸ਼ੱਕ ਵਿਚ ਪੀਜੀਆਈ ਹਸਪਤਾਲ ਜਾਂਚ ਲਈ ਭੇਜੇ ਅਤੇ ਜਦੋਂ ਰਿਪੋਰਟ ਆਈ ਤਾਂ ਹਸਪਤਾਲ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਕਿਉਂਕਿ ਉਸ ਵਿਚ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਸੀ।

ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਕਰਕੇ ਲੜਕੀ ਨੂੰ ਆਈਸੋਲੇਸ਼ਨ ਵਾਰਡ ਵਿਚ ਰੱਖਿਆ ਗਿਆ ਹੈ ਜਿੱਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਉੱਥੇ ਹੀ ਹਸਪਤਾਲ ਪ੍ਰਸ਼ਾਸਨ ਨੇ ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਕਈ ਤਰ੍ਹਾ ਦੀਆਂ ਐਡਵਾਇਜ਼ਰੀਆਂ ਜਾਰੀ ਕਰ ਦਿੱਤੀਆਂ ਹਨ ਜਿਸ ਅਨੁਸਾਰ ਹੁਣ ਕਿਸੇ ਵੀ ਮਰੀਜ਼ ਨਾਲ ਉਸ ਦਾ ਅਟੈਂਡੈਂਟ ਨਾਲ ਨਹੀਂ ਆ ਸਕੇਗਾ ਜੇਕਰ ਮਰੀਜ਼ ਦੀ ਹਾਲਤ ਜਿਆਦਾ ਖਰਾਬ ਹੈ ਤਾਂ ਹੀ ਉਸ ਦੇ ਪਰਿਵਾਰਕ ਮੈਂਬਰ ਨੂੰ ਨਾਲ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਭਾਰਤ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਸੰਖਿਆ ਵੱਧ ਕੇ 171 ਹੋ ਚੁੱਕੀ ਹੈ ਅਤੇ ਹੁਣ ਤੱਕ ਤਿੰਨ ਮੌਤਾਂ ਦੀ ਪੁਸ਼ਟੀ ਹੋਈ ਹੈ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸੀਬੀਐਸਈ ਨੂੰ ਸਕੂਲਾਂ ਵਿਚ 31 ਮਾਰਚ ਤੱਕ ਸਾਰੀਆਂ ਪ੍ਰੀਖਿਆਵਾਂ ਮੁੱਤਲਵੀ ਕਰਨ ਦੇ ਹੁਕਮ ਦਿੱਤੇ ਹਨ। ਮਹਾਰਾਸ਼ਟਰ ਕੋਰੋਨਾ ਵਾਇਰਸ ਨਾਲ ਸੱਭ ਤੋਂ ਜਿਆਦਾ ਪ੍ਰਭਾਵਿਤ ਹੋਣ ਵਾਲਾ ਸੂਬਾ ਬਣ ਚੁੱਕਿਆ ਹੈ। ਇੱਥੇ 40 ਤੋਂ ਵੱਧ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋ ਗਈ ਹੈ।

Leave a Reply

Your email address will not be published. Required fields are marked *