ਪੰਜਾਬ ’ਚ ਪਹਿਲਾ ਰੰਗਲਾ ਪੰਜਾਬ ਟੂਰਿਜ਼ਮ ਸੰਮੇਲਨ 11 ਸਤੰਬਰ ਤੋਂ ਸਾਹਿਬਜਾਦਾ ਅਜੀਤ ਸਿੰਘ ਨਗਰ ’ਚ ਹੋਵੇਗਾ : ਅਨਮੋਲ ਗਗਨ ਮਾਨ

ਅੰਮ੍ਰਿਤਸਰ : ਪੰਜਾਬ ਦੀ ਸੈਰ ਸਪਾਟਾ ਸਨਅਤ ਨੂੰ ਵੱਡਾ ਹੁਲਾਰਾ ਦੇਣ ਲਈ 11 ਤੋਂ 13 ਸਤੰਬਰ ਤੱਕ ਐੱਮਟੀ ਯੂਨੀਵਰਸਿਟੀ ਸਾਹਿਬਜਾਦਾ ਅਜੀਤ ਸਿੰਘ ਨਗਰ ਵਿੱਚ ਰੰਗਲਾ ਪੰਜਾਬ…

ਅੰਮ੍ਰਿਤਸਰ : ਪੰਜਾਬ ਦੀ ਸੈਰ ਸਪਾਟਾ ਸਨਅਤ ਨੂੰ ਵੱਡਾ ਹੁਲਾਰਾ ਦੇਣ ਲਈ 11 ਤੋਂ 13 ਸਤੰਬਰ ਤੱਕ ਐੱਮਟੀ ਯੂਨੀਵਰਸਿਟੀ ਸਾਹਿਬਜਾਦਾ ਅਜੀਤ ਸਿੰਘ ਨਗਰ ਵਿੱਚ ਰੰਗਲਾ ਪੰਜਾਬ ਟੂਰਿਜ਼ਮ ਸੰਮੇਲਨ ਕਰਵਾਇਆ ਜਾਵੇਗਾ। ਇਹ ਐਲਾਨ ਅੰਮ੍ਰਿਤਸਰ ਦੇ ਸੈਰ ਸਪਾਟਾ ਸਨਅਤ ਨਾਲ ਸਬੰਧਤ ਕਾਰੋਬਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਮੈਡਮ ਅਨਮੋਲ ਗਗਨ ਮਾਨ ਨੇ ਕੀਤਾ।

ਮੰਤਰੀ ਨੇ ਕਿਹਾ ਕਿ ਪੰਜਾਬ ਦੀ ਵਿਰਾਸਤ, ਖੇਡਾਂ, ਖਾਣੇ, ਖੇਤੀਬਾੜੀ, ਪੇਂਡੂ ਅਰਥਚਾਰਾ, ਪੰਜਾਬੀ ਨਾਚ ਆਦਿ ਨੂੰ ਆਧਾਰ ਬਣਾ ਕੇ ਪੰਜਾਬ ਵਿਚ 23 ਵੱਡੇ ਮੇਲੇ ਅਗਲੇ ਸਾਲ ਕਰਵਾਉਣ ਦੀ ਯੋਜਨਾਬੰਦੀ ਕੀਤੀ ਹੈ ਜਿਸ ਵਿੱਚ ਜਨਵਰੀ ਮਹੀਨੇ ਅੰਮ੍ਰਿਤਸਰ ਵਿਖੇ ਰਾਸ਼ਟਰੀ ਪੱਧਰ ਦਾ ਰੰਗਲਾ ਪੰਜਾਬ ਮੇਲਾ ਕਰਵਾਇਆ ਜਾਵੇਗਾ ਜੋ ਕਿ ਕਰੀਬ 15 ਦਿਨ ਚੱਲੇਗਾ ਅਤੇ ਇਸ ਵਿਚ ਪ੍ਰਵਾਸੀ ਭਾਰਤੀਆਂ ਦੇ ਨਾਲ-ਨਾਲ ਦੇਸ਼ਾਂ ਵਿਦੇਸ਼ਾਂ ਵਿੱਚੋਂ ਸੈਰ ਸਪਾਟਾ ਸਨਅਤ ਨਾਲ ਜੁੜੇ ਉਦਮੀਆਂ ਨੂੰ ਵਿਸੇਸ਼ ਤੌਰ ’ਤੇ ਸੱਦਿਆ ਜਾਵੇਗਾ।

Leave a Reply

Your email address will not be published. Required fields are marked *