CROSS-BORDER SMUGGLING: ਅੰਮ੍ਰਿਤਸਰ ਤੋਂ ਛੇ ਪਿਸਤੌਲਾਂ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਜੁੜੇ ਪੰਜ ਵਿਅਕਤੀ ਕਾਬੂ

CROSS-BORDER SMUGGLING: ਚੰਡੀਗੜ੍ਹ/ਅੰਮ੍ਰਿਤਸਰ, 9 ਫਰਵਰੀ: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ‘ਗੈਂਗਸਟਰਾਂ ’ਤੇ…

CROSS-BORDER SMUGGLING: ਅੰਮ੍ਰਿਤਸਰ ਤੋਂ ਛੇ ਪਿਸਤੌਲਾਂ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਜੁੜੇ ਪੰਜ ਵਿਅਕਤੀ ਕਾਬੂ

CROSS-BORDER SMUGGLING:

ਚੰਡੀਗੜ੍ਹ/ਅੰਮ੍ਰਿਤਸਰ, 9 ਫਰਵਰੀ:

ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੌਰਾਨ ਖੁਫੀਆ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਦੇ  ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦੇ ਪੰਜ ਕਾਰਕੁਨਾਂ  ਨੂੰ ਛੇ ਆਧੁਨਿਕ ਪਿਸਤੌਲ, 115 ਗ੍ਰਾਮ ਹੈਰੋਇਨ ਅਤੇ 11.90 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫਤਾਰ ਕਰ ਕੇ ਇਸ ਗਿਰੋਹ ਨੂੰ ਬੇਅਸਰ  ਦਿੱਤਾ ਹੈ । ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਮੰਨੂ (24), ਗੁਰਪ੍ਰੀਤ ਸਿੰਘ ਉਰਫ਼ ਗੋਪੀ (20), ਸੁਖਰਾਜ ਸਿੰਘ ਉਰਫ਼ ਜੋਗਾ (24) ਅਤੇ ਸਾਜਨ ਸਿੰਘ ਉਰਫ਼ ਗੁਰਸਾਜਨ ਸਿੰਘ ਉਰਫ਼ ਲੱਡਾ ਸਾਰੇ ਵਾਸੀ ਪਿੰਡ ਰੋਡਾ ਵਾਲਾ ਕਲਾਂ (ਅੰਮ੍ਰਿਤਸਰ ) ਅਤੇ ਅੰਮ੍ਰਿਤਸਰ ਦੇ ਪਿੰਡ ਰਣੀਕੇ ਦੇ ਵਸਨੀਕ ਮੋਲਕਦੀਪ ਸਿੰਘ

CROSS-BORDER SMUGGLING
CROSS-BORDER SMUGGLING

(23) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਆਸਟਰੀਆ ਦੇ ਬਣੇ  ਦੋ 9 ਐਮ.ਐਮ. ਗਲੌਕ, ਤੁਰਕੀ ਦਾ ਬਣਿਆ ਇੱਕ ਜ਼ਿਗਾਨਾ, ਦੋ .32 ਬੋਰ ਅਤੇ ਇੱਕ .30 ਬੋਰ ਪਿਸਤੌਲ ਸਮੇਤ 10 ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਟੀਮਾਂ ਨੇ ਦੋਸ਼ੀਆਂ ਦੀ ਹੁੰਡਈ ਕਰੇਟਾ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਤਸਕਰੀ ਲਈ ਕਰਦੇ  ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਤਸਕਰੀ ਨੈੱਟਵਰਕ ਨਾਲ ਸਰਗਰਮੀ ਨਾਲ ਜੁੜੇ ਹੋਏ ਸਨ ਅਤੇ ਸਰਹੱਦ ਪਾਰੋਂ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ। ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਸਰਹੱਦ ਪਾਰ ਦੇ ਤਸਕਰੀ ਸਬੰਧਾਂ ਬਾਰੇ ਪੁਖਤਾ ਤੇ ਗੁਪਤ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸਿਮਰਨਜੀਤ ਉਰਫ਼ ਮੰਨੂ, ਮੋਲਕਦੀਪ ਸਿੰਘ, ਗੁਰਪ੍ਰੀਤ ਉਰਫ਼ ਗੋਪੀ, ਸੁਖਰਾਜ ਉਰਫ਼ ਜੋਗਾ ਅਤੇ ਸਾਜਨ ਉਰਫ਼ ਗੁਰਸਾਜਨ ਉਰਫ਼ ਲੱਡਾ ਨੂੰ ਇੱਕ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .32 ਬੋਰ ਪਿਸਤੌਲ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਹੋਰ ਪੁੱਛਗਿੱਛ ਤੋਂ ਬਾਅਦ ਹੋਈਆਂ ਬਰਾਮਦਗੀਆਂ ਦੌਰਾਨ ਚਾਰ ਹੋਰ ਪਿਸਤੌਲ, 115 ਗ੍ਰਾਮ ਹੈਰੋਇਨ ਅਤੇ 11.90 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ, ਜੋ ਸੰਗਠਿਤ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਦੀ ਪੁਸ਼ਟੀ ਕਰਦੀ ਹੈ।

ਸੀ.ਪੀ. ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਿਮਰਨਜੀਤ ਉਰਫ਼ ਮੰਨੂ, ਮੋਲਕਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਜੁਰਾਇਮ-ਪੇਸ਼ਾ ਅਪਰਾਧੀ ਹਨ ਅਤੇ ਪਹਿਲਾਂ ਵੀ ਐਨਡੀਪੀਐਸ ਐਕਟ ਅਧੀਨ ਮਾਮਲਿਆਂ ਵਿੱਚ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਸਿਮਰਨਜੀਤ ਉਰਫ਼ ਮੰਨੂ ਦੁਬਈ ਵਿੱਚ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਇਸ ਨੈੱਟਵਰਕ ਦੇ ਵਿੱਤੀ ਟਰੇਲ ਅਤੇ ਹਵਾਲਾ ਲਿੰਕਾਂ ਦੀ ਜਾਂਚ ਵੀ ਕਰ ਰਹੀਆਂ ਹਨ।

ਇਸ ਸਬੰਧ ਵਿੱਚ ਐਫਆਈਆਰ ਨੰਬਰ 21 ਮਿਤੀ 03-02-2026  ਨੂੰ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25(8) ਅਤੇ ਐਨਡੀਪੀਐਸ ਐਕਟ ਦੀ ਧਾਰਾ 21ਬੀ, 27ਏ ਅਤੇ 29 ਤਹਿਤ ਇੱਕ ਕੇਸ ਦਰਜ ਕੀਤਾ ਗਿਆ ਹੈ।

ਹੋਰ ਜਾਣੋ:

PUNJAB POLICE CRACKDOWN: ਪੰਜਾਬ ਪੁਲਿਸ ਵੱਲੋਂ 4G/5G ਟੈਲੀਕਾਮ ਚੋਰੀਆਂ ‘ਤੇ ਕਾਰਵਾਈ ਜਾਰੀ; ਕੁੱਲ 126 ਗ੍ਰਿਫ਼ਤਾਰੀਆਂ, ਜਿਨ੍ਹਾਂ ਵਿੱਚ 17 ਸ਼ਾਮਲ ਹਨ, ਅਤੇ 140 ਐਫਆਈਆਰ ਦਰਜ ਕੀਤੀਆਂ ਗਈਆਂ ਹਨ

ਖ਼ਬਰਾਂ ਲਈ LIVING INDIA NEWS 24/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *