ਚੰਡੀਗੜ੍ਹ: ਦੇਸ਼ ਭਰ ਵਿਚ ਬਾਰਸ਼ ਦਾ ਕਹਿਰ ਹੈ। ਪੰਜਾਬ ਵਿਚ ਵੀ ਬਰਸਾਤ ਜਾਰੀ ਹੈ। ਤਰਨ ਤਾਰਨ ਜ਼ਿਲ੍ਹੇ ’ਚ ਤਾਂ ਹੜ੍ਹ ਵਾਲੇ ਹਾਲਾਤ ਬਣੇ ਹੋਏ ਹਨ। ਜ਼ਿਲ੍ਹੇ ਵਿਚ ਭਾਰੀ ਮੀਂਹ ਤੋਂ ਬਾਅਦ ਕਸੂਰ ਨਾਲੇ ਵਿਚ ਆਏ ਹੜ੍ਹ ਕਾਰਨ ਕਈ ਘਰਾਂ ਤੇ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।
ਪੜੋ ਹੋਰ ਖਬਰਾਂ- ਮੀਂਹ ਨੇ ਦਿੱਲੀ ‘ਚ ਤੋੜਿਆ 46 ਸਾਲ ਦਾ ਰਿਕਾਰਡ, ਪਾਣੀ ਨਾਲ ਭਰੀਆਂ ਸੜਕਾਂ
ਇਹ ਜਾਣਕਾਰੀ ਮਿਲਣ ‘ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ 24 ਘੰਟਿਆਂ ਦੌਰਾਨ ਜ਼ਿਲ੍ਹੇ ਵਿਚ ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਸਨਿੱਚਰਵਾਰ ਨੂੰ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਪਿੰਡਾਂ ਵਿਚ ਮਕਾਨਾਂ ਤੇ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਵਾਰੀ ਦੇ ਹੁਕਮ ਜਾਰੀ ਕੀਤੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਉਹ ਪਾਣੀ ਦੇ ਨਿਕਾਸ ਲਈ ਤਰਨ ਤਾਰਨ ਦੀ ਪੱਟੀ ਤਹਿਸੀਲ ਦੇ ਖੇਮਕਰਨ ਖੇਤਰ ਦੇ ਕੁਝ ਪਿੰਡਾਂ ਵਿਚ ਡਰੇਨੇਜ ਵਿੰਗ ਦੇ ਸੀਨੀਅਰ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਟੀਮ ਤੁਰੰਤ ਭੇਜਣ।
ਪੜੋ ਹੋਰ ਖਬਰਾਂ- ਗੁਰਦਾਸਪੁਰ ਪੁਲਿਸ ਵਲੋਂ ਚੋਰੀ ਦੇ 30 ਮੋਟਰਸਾਈਕਲਾਂ ਸਣੇ ਤਿੰਨ ਗ੍ਰਿਫ਼ਤਾਰ
ਮੁੱਖ ਮੰਤਰੀ ਨੇ ਟੀਮ ਨੂੰ ਇਹ ਵੀ ਹਦਾਇਤ ਕੀਤੀ ਕਿ ਨਾਜ਼ੁਕ ਖੇਤਰਾਂ ਵਿਚ ਪਹਿਲ ਦੇ ਅਧਾਰ ’ਤੇ ਰਾਹਤ ਕਾਰਜ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਆਉਣ ਵਾਲੇ ਦਿਨਾਂ ਵਿਚ ਇਸ ਖੇਤਰ ਵਿਚ ਹੋਰ ਮੀਂਹ ਪੈਂਣ ਦੀ ਹਾਲਤ ’ਚ ਨੁਕਸਾਨ ਤੋਂ ਬਚਿਆ ਜਾ ਸਕੇ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਹਦਾਇਤ ਵੀ ਜਾਰੀ ਕੀਤੀ ਹੈ ਕਿ ਉਹ ਭਾਰੀ ਮੀਂਹ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਆਪਣੀਆਂ ਰਾਹਤ ਤੇ ਮੁੜ ਵਸੇਬਾ ਟੀਮਾਂ ਨੂੰ ਤਿਆਰ ਰੱਖਣ।



