ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਛੱਤਬੀੜ ਚਿੜੀਆਘਰ ਵਿੱਚ ਬਾਘ ਦੇ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ

ਚੰਡੀਗੜ੍ਹ, 19 ਫਰਵਰੀ: ਛੱਤਬੀੜ ਚਿੜੀਆਘਰ ਵਿਖੇ ਕਰਵਾਏ ਇੱਕ ਸ਼ਾਨਦਾਰ ਸਮਾਗਮ ਦੌਰਾਨ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਮਾਦਾ ਬਾਘ ਗੌਰੀ…

ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਛੱਤਬੀੜ ਚਿੜੀਆਘਰ ਵਿੱਚ ਬਾਘ ਦੇ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ

ਚੰਡੀਗੜ੍ਹ, 19 ਫਰਵਰੀ:

ਛੱਤਬੀੜ ਚਿੜੀਆਘਰ ਵਿਖੇ ਕਰਵਾਏ ਇੱਕ ਸ਼ਾਨਦਾਰ ਸਮਾਗਮ ਦੌਰਾਨ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਮਾਦਾ ਬਾਘ ਗੌਰੀ ਤੋਂ ਪੈਦਾ ਹੋਏ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ।

ਜ਼ਿਕਰਯੋਗ ਹੈ ਕਿ ਤਿੰਨੋਂ ਬੱਚੇ ਪਿਛਲੇ ਸਾਲ 5 ਨਵੰਬਰ ਨੂੰ ਪੈਦਾ ਹੋਏ ਸਨ ਅਤੇ ਇਹਨਾਂ ਨੂੰ ਹੁਣ 3 ਮਹੀਨੇ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਕਿਸੇ ਵੱਡੀ ਜਗ੍ਹਾ ਵਿੱਚ ਛੱਡਿਆ ਜਾਵੇਗਾ। ਇਨ੍ਹਾਂ 3 ਵਿੱਚੋਂ ਦੋ ਦਾ ਰੰਗ ਚਿੱਟਾ ਅਤੇ ਇੱਕ ਦਾ ਰੰਗ ਭੂਰਾ ਹੈ। ਇਸ ਨਾਲ ਚਿੜੀਆਘਰ ਵਿੱਚ ਬਾਘਾਂ ਦੀ ਕੁੱਲ ਗਿਣਤੀ 10 ਹੋ ਗਈ ਹੈ।

Forest Minister Lal Chand Kataruchak names three female tiger cubs in Chhatbir Zoo as Garima, Gunjan and Ghazal
Forest Minister Lal Chand Kataruchak names three female tiger cubs in Chhatbir Zoo as Garima, Gunjan and Ghazal

ਜੰਗਲੀ ਜੀਵਾਂ ਦੀ ਸਾਂਭ ਸੰਭਾਲ ਅਤੇ ਲੋਕਾਂ ਨੂੰ ਉਨ੍ਹਾਂ ਦੀ ਭਲਾਈ ਅਤੇ ਦੇਖਭਾਲ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੇ ਹਿੱਸੇ ਵਜੋਂ, ਮੰਤਰੀ ਨੇ ਛੱਤਬੀੜ ਚਿੜੀਆਘਰ ਦਾ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਵੀ ਜਾਰੀ ਕੀਤਾ। ਸੋਸ਼ਲ ਮੀਡੀਆ

वन मंत्री लाल चंद कटारूचक ने छत्तबीर चिड़ियाघर में बाघ के तीन मादा बच्चों का नाम रखा गरिमा, गुंजन और ग़ज़ल
वन मंत्री लाल चंद कटारूचक ने छत्तबीर चिड़ियाघर में बाघ के तीन मादा बच्चों का नाम रखा गरिमा, गुंजन और ग़ज़ल

ਨੂੰ ਜੰਗਲੀ ਜੀਵਾਂ ਅਤੇ ਕੁਦਰਤ ਦੀ ਸਾਂਭ-ਸੰਭਾਲ ਦਾ ਅਹਿਮ ਸਾਧਨ ਦੱਸਦਿਆਂ ਮੰਤਰੀ ਨੇ ਆਸ ਪ੍ਰਗਟਾਈ ਕਿ ਇਸ ਨਾਲ ਜੰਗਲੀ ਜੀਵਾਂ ਦੀ ਸੁਰੱਖਿਆ ਸਬੰਧੀ ਸੂਬਾ ਸਰਕਾਰ ਦੇ ਯਤਨਾਂ ਦੀ ਪਹੁੰਚ ਵਿੱਚ ਹੋਰ ਵੀ ਵਾਧਾ ਹੋਵੇਗਾ।

ਇੱਕ ਹੋਰ ਅਹਿਮ ਜਾਣਕਾਰੀ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਅਪ੍ਰੈਲ ਮਹੀਨੇ ਵਿੱਚ ਚਿੜੀਆਘਰ ਦੀ ਗੋਲਡਨ ਜੁਬਲੀ (50 ਸਾਲ) ਪੂਰੀ ਹੋ ਜਾਵੇਗੀ ਅਤੇ ਵਿਭਾਗ ਵੱਲੋਂ ਇਸ ਅਹਿਮ ਮੌਕੇ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਚੀਫ਼ ਵਾਈਲਡਲਾਈਫ ਵਾਰਡਨ ਬਸੰਤਾ ਰਾਜ ਕੁਮਾਰ ਅਤੇ ਛੱਤਬੀੜ ਚਿੜੀਆਘਰ ਦੇ ਫੀਲਡ ਡਾਇਰੈਕਟਰ ਨਲਿਨ ਯਾਦਵ ਵੀ ਮੌਜੂਦ ਸਨ।

ਹੋਰ ਜਾਣੋ:

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਖੇਤੀਬਾੜੀ-ਪ੍ਰੋਸੈਸਿੰਗ ਯੂਨਿਟਾਂ ਦਾ ਵਿਸਥਾਰ

ਖ਼ਬਰਾਂ ਲਈ LIVING INDIA NEWS 24/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *