ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕ ਸਭਾ ਚੋਣਾਂ ਦੀ ਤਾਰੀਕ ਜਿਵੇਂ-ਜਿਵੇਂ ਨਜ਼ਦੀਕ ਆ ਰਹੀਂ ਹੈ, ਉਵੇਂ ਉਵੇਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੇ ਆਪਣੇ ਉਮੀਦਵਾਰ ਚੋਣ ਮੈਦਾਨ ‘ਚ ਉਤਾਰੇ ਜਾ ਰਹੇ ਹਨ | ਇਸੇ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ 2 ਹੋਰ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਅਗਾਮੀ ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਫਿਰੋਜ਼ਪੁਰ ਸੀਟ ਤੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਐਲਾਨ ਦਿੱਤਾ ਹੈ |
ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਖੁਦ ਕੀਤਾ ਹੈ । ਜਿਸ ਦੌਰਾਨ ਉਹਨਾਂ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨਾਲ ਹੋਵੇਗਾ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ‘ਆਪ’ ਉਮੀਦਵਾਰ ਬਲਜਿੰਦਰ ਕੌਰ ਨਾਲ ਹੋਵੇਗਾ | ਜ਼ਿਕਰ ਏ ਖਾਸ ਹੈ ਕਿ ਪੰਜਾਬ ‘ਚ 7ਵੇਂ ਗੇੜ ‘ਚ 19 ਮਈ ਨੂੰ ਵੋਟਾਂ ਪੈਣਗੀਆਂ, ਜਿਨ੍ਹਾਂ ਦੇ ਨਤੀਜੇ 23 ਮਈ ਨੂੰ ਆਉਣਗੇ।
Watch Video
