ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਡਾਕਟਰੀ ਜਾਂਚ ਲਈ ਪਹੁੰਚੇ ਹਸਪਤਾਲ

ਲੁਧਿਆਣਾ : ਪ੍ਰਕਾਸ਼ ਸਿੰਘ ਬਾਦਲ (Parkash Singh Badal) ਲਗਾਤਾਰ ਲੰਬੀ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ (Akali Dal candidates) ਹਨ ਅਤੇ ਚੋਣ ਪ੍ਰਚਾਰ ‘ਚ ਵੀ…

ਲੁਧਿਆਣਾ : ਪ੍ਰਕਾਸ਼ ਸਿੰਘ ਬਾਦਲ (Parkash Singh Badal) ਲਗਾਤਾਰ ਲੰਬੀ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ (Akali Dal candidates) ਹਨ ਅਤੇ ਚੋਣ ਪ੍ਰਚਾਰ ‘ਚ ਵੀ ਰੁੱਝੇ ਹੋਏ ਹਨ। ਪ੍ਰਕਾਸ਼ ਸਿੰਘ ਬਾਦਲ (Parkash Singh Badal) ਵਲੋਂ ਬੀਤੇ ਦਿਨੀਂ ਆਪਣੇ ਹਲਕੇ ਦੇ ਦੌਰੇ ਵੀ ਕੀਤੇ ਗਏ ਅਤੇ ਇਸ ਦੌਰਾਨ ਉਨ੍ਹਾਂ ਦੀ ਸਿਹਤ ਖ਼ਰਾਬ ਹੋਣ ਕਰਕੇ ਉਨ੍ਹਾਂ ਨੂੰ ਅੱਜ ਡੀਐਮਸੀ (DMC) ਲਿਆਂਦਾ ਗਿਆ ਹਾਲਾਂਕਿ ਪੰਜਾਬ ਦੇ ਵਿੱਚ ਕੋਰੋਨਾ ਵਾਇਰਸ ਵੀ ਲਗਾਤਾਰ ਫੈਲਦਾ ਜਾ ਰਿਹਾ ਹੈ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਮੈਨੂੰ ਆਪਣੇ ਬੰਦੇ ਪੰਜਾਬ ਵਿੱਚ ਬੀਤੇ ਦਿਨੀਂ ਵੀ ਹਜ਼ਾਰਾਂ ਕੋਰੋਨਾ ਦੇ ਨਵੇਂ ਮਾਮਲੇ ਆਏ ਹਨ। Also Read : ਗੋਆ ਵਿਚ ਆਪ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋਣਗੇ ਅਮਿਤ ਪਾਲੇਕਰ 

ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਪ੍ਰਸ਼ਾਸਨ ਵੱਲੋਂ ਕੋਰੋਨਾ ਨਿਯਮਾਂ ਦੀ ਪਾਲਣਾ ਕਰਦੇ ਹੋਏ ਹਸਪਤਾਲ ਅੰਦਰ ਲਿਜਾਇਆ ਗਿਆ ਉਨ੍ਹਾਂ ਨੂੰ ਵੀਲ੍ਹ ਚੇਅਰ ਤੇ ਬਿਠਾਇਆ ਗਿਆ ਅਤੇ ਫਿਰ ਪੀਪੀ ਕਿੱਟਾਂ ਪਾ ਕੇ ਹਸਪਤਾਲ ਸਟਾਫ਼ ਉਨ੍ਹਾਂ ਨੂੰ ਨਾਲ ਲੈ ਕੇ ਚੈੱਕਅੱਪ ਲਈ ਗਿਆ। ਡਾਕਟਰਾਂ ਵਲੋਂ ਉਨ੍ਹਾਂ ਦਾ ਕੋਵਿਡ ਟੈਸਟ ਕਰਵਾਇਆ ਜਾ ਰਿਹਾ ਹੈ।  ਜਾਣਕਾਰੀ ਮੁਤਾਬਿਕ ਪਿਛਲੇ ਕੁੱਝ ਦਿਨਾਂ ਤੋਂ ਬਾਦਲ ਦੀ ਸਿਹਤ ਕੁੱਝ ਖ਼ਰਾਬ ਦੱਸੀ ਜਾ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ ਚੈੱਕਅਪ ਲਈ ਇੱਥੇ ਲਿਆਂਦਾ ਗਿਆ ਹੈ। ਹਸਪਤਾਲ ਵਿਚ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਪੱਤਰਕਾਰਾਂ ਨਾਲ ਵੀ ਗੱਲਬਾਤ ਨਹੀਂ ਕਰਨ ਦਿੱਤੀ ਗਈ ਹੈ।

 

Leave a Reply

Your email address will not be published. Required fields are marked *