ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿੱਚ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਕਿਹਾ ਹੈ ਕਿ ਇਹ ਪੰਜਾਬ ਲਈ ਮੰਦਭਾਗਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਹਿਲਾਂ ਕਾਂਗਰਸ ਸਰਕਾਰ ਤੇ ਹੁਣ ‘ਆਪ’ ਸਰਕਾਰ ਨੇ ਰਾਜਨੀਤੀ ਕੀਤੀ ਹੈ।
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਮੁੜ ਪੁਰਾਣੇ ਦੌਰ ਵੱਲ ਧੱਕਿਆ ਜਾ ਰਿਹਾ ਹੈ ਜੋ ਬੜਾ ਖਤਰਨਾਕ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਰੀਆਂ ਘਟਨਾਵਾਂ ਦੀ ਜਾਂਚ ਹੋਣੀ ਚਾਹੀਦੀ ਹੈ ਤਾਂ ਮੁਲਜ਼ਮਾਂ ਨੂੰ ਸਜ਼ਾ ਮਿਲ ਸਕੇ। ਉਨ੍ਹਾਂ ਨੇ ਕਿਹਾ ਹੈ ਕਿ ਪਹਿਲਾ ਕਾਂਗਰਸ ਸਰਕਾਰ ਅਤੇ ਹੁਣ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਨੂੰ ਲੈ ਕੇ ਰਾਜਨੀਤੀ ਕਰ ਰਹੀ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਲਾਅ ਐਂਡ ਆਰਡਰ ਨੂੰ ਸਥਿਤੀ ਅਤੇ ਕਾਇਦੇ ਕਾਨੂੰਨ ਨੂੰ ਛਿੱਕੇ ਟੰਗ ਕੇ ਕੰਮ ਕਰ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ।
ਪ੍ਰਕਾਸ਼ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ, ਸ਼ਹੀਦਾਂ ਅਤੇ ਸੂਰਬੀਰਾਂ ਦੀ ਧਰਤੀ ਹੈ। ਇਸ ਧਰਤੀ ਦਾ ਨਿਵੇਕਲਾ, ਸ਼ਾਨਾਮੱਤਾ ਇਤਿਹਾਸ ਹੈ। ਪੰਜਾਬੀਆਂ ਨੇ ਹਮੇਸ਼ਾ ਜਬਰ, ਜ਼ੁਲਮ ਅਤੇ ਬੇਇਨਸਾਫੀ ਦਾ ਡੱਟ ਕੇ ਮੁਕਾਬਲਾ ਕੀਤਾ ਹੈ। ਇਸ ਮਹਾਨ ਧਰਤੀ ਨੇ ਸਾਰੀ ਮਾਨਵਤਾ ਨੂੰ ਅਮਨ, ਸ਼ਾਂਤੀ, ਭਾਈਚਾਰਕ ਸਾਂਝ ਅਤੇ ‘ਮਾਨਸ ਕੀ ਜਾਤ ਸਭੈ ਏਕੇ ਪਹਿਚਾਨਬੋ’ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਪਹਿਲਾ ਇੰਦਰਾ ਗਾਂਧੀ ਵੱਲੋਂ ਅੱਤਿਆਚਾਰ ਕੀਤਾ ਗਿਆ ਸੀ।



