ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਲਈ ਸੂਬਾ ਸਰਕਾਰ ਨੂੰ ਮੰਗ ਕੀਤੀ ਹੈ ਕਿ ਫੀਸ ਵਜੋਂ ਲਈ ਜਾਣ ਵਾਲੀ ਫੀਸ ਨੂੰ ਮੁਆਫ ਕਰਨ ਦੇ ਫੈਸਲਿਆਂ ਨੂੰ ਮੁੜ ਤੋਂ ਲਾਗੂ ਕੀਤਾ ਜਾਵੇ।
Also Read: ਕੋਰੋਨਾ ਸੰਕਟ: ਪੰਜਾਬ ‘ਚ ਸਕੂਲ ਕਾਲਜ ਬੰਦ, ਨਾਈਟ ਕਰਫਿਊ ਲਾਗੂ
ਕੈਪਟਨ ਅਮਰਿੰਦਰ ਸਿੰਘ ਨੇ ਇਕ ਤੋਂ ਬਾਅਦ ਇਕ ਕੀਤੇ 2 ਟਵੀਟ ਵਿਚ ਕਿਹਾ ਕਿ ਮੇਰੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਨੇ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ 20 ਡਾਲਰ ਫੀਸ ਖੁਦ ਭਰਨ ਦਾ ਐਲਾਨ ਕੀਤਾ ਸੀ, ਹਾਲਾਂਕਿ ਕੋਵਿਡ ਪਾਬੰਦੀਆਂ ਕਾਰਨ ਰਸਤਾ ਬੰਦ ਕਰ ਦਿੱਤਾ ਗਿਆ ਸੀ। ਪਵਿੱਤਰ ਅਸਥਾਨ ਦੇ ‘ਖੁਲੇ ਦਰਸ਼ਨ ਦੀਦਾਰ’ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ ਨੂੰ ਇਸ ਫੈਸਲੇ ਨੂੰ ਲਾਗੂ ਕਰਨਾ ਚਾਹੀਦਾ ਹੈ।
ਇਸ ਤੋਂ ਬਾਅਦ ਦੂਜੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਫਿਲਹਾਲ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੈ। ਮੈਂ ਭਾਰਤ ਸਰਕਾਰ ਨੂੰ ਇਸ ਲੋੜ ਤੋਂ ਢਿੱਲ ਦੇਣ ਅਤੇ ਆਧਾਰ ਕਾਰਡ ਨਾਲ ਦਾਖਲੇ ਦੀ ਇਜਾਜ਼ਤ ਦੇਣ ਲਈ ਪਾਕਿਸਤਾਨ ਸਰਕਾਰ ਨਾਲ ਕੰਮ ਕਰਨ ਦੀ ਅਪੀਲ ਕਰਾਂਗਾ। ਮੈਨੂੰ ਆਸ ਹੈ ਕਿ ਦੋਵੇਂ ਸਰਕਾਰਾਂ ਨਾਨਕ ਨਾਮ ਲੇਵਾ ਸੰਗਤਾਂ ਦੇ ਹਿੱਤ ਵਿੱਚ ਇਸ ਲਈ ਸਹਿਮਤ ਹੋਣਗੀਆਂ।




