ਕੋਰੋਨਾ ਬਾਰੇ ਉੱਤਰਾਖੰਡ ਦੇ ਸਾਬਕਾ CM ਦਾ ਵੱਡਾ ਬਿਆਨ, ਕਿਹਾ ਕੋਰੋਨਾ ਜੀਵ ਹੈ ਤੇ ਉਸ ਨੂੰ ਜਿਉਣ ਦਾ ਅਧਿਕਾਰ ਹੈ

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਾਲੇ ਬਹੁਤ ਸਾਰੇ ਸਿਆਸੀ ਆਗੂ ਕੋਰੋਨਾ ਨੂੰ ਲੈ ਕੇ ਬਿਆਨਬਾਜ਼ੀ ਕਰ ਰਹੇ ਹਨ। ਇਸ…

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਾਲੇ ਬਹੁਤ ਸਾਰੇ ਸਿਆਸੀ ਆਗੂ ਕੋਰੋਨਾ ਨੂੰ ਲੈ ਕੇ ਬਿਆਨਬਾਜ਼ੀ ਕਰ ਰਹੇ ਹਨ। ਇਸ ਵਿਚਕਾਰ ਕੋਰੋਨਾ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ, ”ਕੋਰੋਨਾ ਵਾਇਰਸ ਇਕ ਜੀਵ ਹੈ ਅਤੇ ਉਸ ਨੂੰ ਵੀ ਜਿਉਣ ਦਾ ਅਧਿਕਾਰ ਹੈ।” ਉਹਨਾਂ ਦਾ ਇਹ ਬਿਆਨ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਅਤੇ ਉਹਨਾਂ ਨੂੰ ਕਾਫ਼ੀ ਟਰੋਲ ਵੀ ਕੀਤਾ ਜਾ ਰਿਹਾ ਹੈ।

ਦੱਸ ਦੇਈਏ ਕਿ ਤ੍ਰਿਵੇਂਦਰ ਸਿੰਘ ਰਾਵਤ ਨੇ ਇਹ ਬਿਆਨ ਇਕ ਟੀਵੀ ਚੈਨਲ ਨਾਲ ਗੱਲਬਾਤ ਕਰਦੇ ਕਹੇ ਅਤੇ ਕਿਹਾ ਕਿ ਕੋਰੋਨਾ ਵਾਇਰਸ ਇਕ ਜੀਵ ਹੈ ਅਤੇ ਉਸ ਨੂੰ ਵੀ ਜਿਉਣ ਦਾ ਅਧਿਕਾਰ ਹੈ ਪਰ ਅਸੀਂ ਖੁਦ ਨੂੰ ਸਭ ਤੋਂ ਬੁੱਧੀਮਾਨ ਸਮਝਦੇ ਹਾਂ ਅਤੇ ਇਸ ਨੂੰ ਖਤਮ ਕਰਨ ਦੀ ਤਿਆਰੀ ਕਰ ਰਹੇ ਹਾਂ। ਇਸ ਲਈ ਉਹ (ਵਾਇਰਸ) ਲਗਾਤਾਰ ਖੁਦ ਨੂੰ ਬਦਲ ਰਿਹਾ ਹੈ’।

 

Leave a Reply

Your email address will not be published. Required fields are marked *