14 ਦਿਨਾਂ ਦੀ ਨਿਆਇਕ ਹਿਰਾਸਤ ‘ਤੇ ਭੇਜੇ ਗਏ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ

ਚੰਡੀਗੜ੍ਹ– ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ…

ਚੰਡੀਗੜ੍ਹ– ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਹੁਣ ਮਾਮਲੇ ਦੀ ਅਗਲੀ ਪੇਸ਼ੀ 10 ਜੂਨ ਨੂੰ ਹੋਵੇਗੀ।

Also Read: ਸੰਤ ਸੀਚੇਵਾਲ ਨਾਲ ਸਟੇਜ ਸਾਂਝੀ ਕਰਦੇ ਬੋਲੇ CM ਮਾਨ-‘ਤੁਸੀਂ ਸਾਨੂੰ ਦਿਓ ਸੁਝਾਅ’

ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪੇਜ ਉੱਤੇ ਲਾਈਵ ਹੋ ਕੇ ਡਾ. ਵਿਜੇ ਸਿੰਗਲਾ ਨਾਲ ਜੁੜੇ ਘਟਨਾਕ੍ਰਮ ਬਾਰੇ ਜਾਣਕਾਰੀ ਦਿੱਤੀ ਸੀ। ਇਸ ਦੌਰਾਨ ਉਨ੍ਹਾਂ ਦੱਸਿਆ ਸੀ ਕਿ ਵਿਜੇ ਸਿੰਗਲਾ ਨੇ ਸਰਕਾਰੀ ਕੰਮਾਂ ਨਾਲ ਜੁੜੇ ਟੈਂਡਰਾਂ ਲਈ 1 ਫੀਸਦੀ ਕਮਿਸ਼ਨ ਦੀ ਮੰਗ ਕੀਤੀ ਸੀ। ਇਸ ਦੌਰਾਨ ਉਨ੍ਹਾਂ ਦਾ ਭਾਣਜਾ ਵੀ ਇਸ ਘਟਨਾਕ੍ਰਮ ਵਿਚ ਸ਼ਾਮਲ ਸੀ। ਇਸ ਤੋਂ ਬਾਅਦ ਵਿਜੇ ਸਿੰਗਲਾ ਨੂੰ ਕੈਬਨਿਟ ਦੇ ਸਿਹਤ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ ਤੇ ਉਨ੍ਹਾਂ ਖਿਲਾਫ ਪੁਲਿਸ ਨੂੰ ਕਾਰਵਾਈ ਕਰਨ ਦਾ ਵੀ ਹੁਕਮ ਦਿੱਤਾ ਗਿਆ। ਇਸ ਤੋਂ ਬਾਅਦ ਵਿਜੀਲੈਂਸ ਨੇ ਵਿਜੇ ਸਿੰਗਲਾ ਨੂੰ ਗ੍ਰਿਫਤਾਰ ਕਰਕੇ ਕੋਰਟ ਵਿਚ ਪੇਸ਼ ਕਰ ਦਿੱਤਾ।

Also Read: ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, 28 ਜੇਲ੍ਹ ਅਫਸਰਾਂ ਦੇ ਤਬਾਦਲੇ

Leave a Reply

Your email address will not be published. Required fields are marked *