ਸਾਬਕਾ MLA ਬੈਂਸ ਨੂੰ ਜਬਰ ਜਨਾਹ ਮਾਮਲੇ ‘ਚ ਅਦਾਲਤ ਨੇ ਭੇਜਿਆ 2 ਦਿਨ ਦੇ ਪੁਲਿਸ ਰਿਮਾਂਡ ‘ਤੇ

ਲੁਧਿਆਣਾ- ਜਬਰ ਜਨਾਹ ਮਾਮਲੇ ਵਿਚ ਮੁਲਜ਼ਮ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦਾ ਲੁਧਿਆਣਾ ਪੁਲਿਸ ਨੂੰ ਅੱਜ 2 ਦਿਨ ਦਾ ਰਿਮਾਂਡ ਮਿਲ ਗਿਆ ਹੈ। ਰਿਮਾਂਡ ਦੌਰਾਨ ਪੁਲਿਸ…

ਲੁਧਿਆਣਾ- ਜਬਰ ਜਨਾਹ ਮਾਮਲੇ ਵਿਚ ਮੁਲਜ਼ਮ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦਾ ਲੁਧਿਆਣਾ ਪੁਲਿਸ ਨੂੰ ਅੱਜ 2 ਦਿਨ ਦਾ ਰਿਮਾਂਡ ਮਿਲ ਗਿਆ ਹੈ। ਰਿਮਾਂਡ ਦੌਰਾਨ ਪੁਲਿਸ ਜਬਰ ਜਨਾਹ ਮਾਮਲੇ ਵਿਚ ਵੱਖ-ਵੱਖ ਸਬੂਤ ਇਕੱਠੇ ਕਰਨ ਦੀ ਕੋਸ਼ਿਸ਼ ਕਰੇਗੀ। ਬੈਂਸ ਨੇ ਆਪਣੇ 4 ਸਾਥੀਆਂ ਦੇ ਨਾਲ 3 ਦਿਨ ਪਹਿਲਾਂ ਲੁਧਿਆਣਾ ਅਦਾਲਤ ਵਿਚ ਸਰੰਡਰ ਕੀਤਾ ਸੀ। ਪੁਲਿਸ ਨੂੰ 3 ਦਿਨ ਦਾ ਰਿਮਾਂਡ ਹਾਸਲ ਹੋਇਆ ਸੀ।

ਅਦਾਲਤ ਤੋਂ ਬੈਂਸ ਅਤੇ 4 ਹੋਰ ਮੁਲਜ਼ਮਾਂ ਪਰਮਜੀਤ ਸਿੰਘ ਪੰਮਾ, ਪ੍ਰਦੀਪ ਸ਼ਰਮਾ ਗੋਗੀ, ਬਲਜਿੰਦਰ ਕੌਰ ਅਤੇ ਜਸਬੀਰ ਕੌਰ ਉਰਫ ਭਾਬੀ ਦਾ ਪੁਲਿਸ ਨੂੰ ਅੱਜ ਰਿਮਾਂਡ ਮਿਲ ਗਿਆ ਹੈ। ਅੱਜ ਕੋਰਟ ਕੰਪਲੈਕਸ ਤੱਕ ਪੱਤਰਕਾਰਾਂ ਨੂੰ ਵੀ ਪੁਲਿਸ ਨੇ ਜਾਣ ਨਹੀਂ ਦਿੱਤਾ। ਅਦਾਲਤ ਦੇ ਬਾਹਰ ਪੁਲਿਸ ਨੇ ਵੱਡੀ ਗਿਣਤੀ ਵਿਚ ਫੋਰਸ ਲਗਾ ਦਿੱਤੀ।
ਦੱਸ ਦਈਏ ਕਿ ਬੈਂਸ ‘ਤੇ ਸਰੰਡਰ ਕਰਨ ਦੇ ਅਗਲੇ ਹੀ ਦਿਨ 2018 ਦੇ ਇਕ ਮਾਮਲੇ ਵਿਚ ਥਾਣਾ ਸਰਾਭਾ ਨਗਰ ਵਲੋਂ 174-ਏ ਦੇ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਸੁਮਿਤ ਮੱਕੜ ਦੇ ਹੁਕਮ ‘ਤੇ ਧਾਰਾ 174 ਏ ਦੇ ਤਹਿਤ ਸਿਮਰਜੀਤ ਸਿੰਘ ਬੈਂਸ ‘ਤੇ ਮਾਮਲਾ ਦਰਜ ਕੀਤਾ ਗਿਆ ਹੈ।
52 ਸਾਲਾ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਹਮਾਇਤੀਆਂ ਦੇ ਖਿਲਾਫ 12 ਜੂਨ, 2018 ਨੂੰ ਲੁਧਿਆਣਾ ਦੇ ਸਰਾਫਾ ਨਗਰ ਪੁਲਿਸ ਸਟੇਸ਼ਨ ‘ਚ ਧਾਰਾ 353, 186, 451, 149 ਅਤੇ 506 ਦੇ ਤਹਿਤ ਵੇਰਕਾ ਮਿਲਕ ਪਲਾਂਟ ਵਿਚ ਅਣਅਧਿਕਾਰਤ ਤੌਰ ‘ਤੇ ਐਂਟਰ ਕਰਨ, ਮੁਲਾਜਮਾਂ ਦੇ ਨਾਲ ਬਦਸਲੂਕੀ ਕਰਨ ਆਦਿ ਦੀਆਂ ਸ਼ਿਕਾਇਤਾਂ ‘ਤੇ ਮਾਮਲਾ ਦਰਜ ਕੀਤਾ ਗਿਆ ਸੀ।
ਜਬਰ ਜਨਾਹ ਮਾਮਲੇ ਵਿਚ ਰਿਮਾਂਡ ਖਤਮ ਹੋਣ ਤੋਂ ਬਾਅਦ ਲੁਧਿਆਣਾ ਪੁਲਿਸ ਵੇਰਕਾ ਮਿਲਕ ਪਲਾਂਟ ਵਿਚ ਅਣਅਧਿਕਾਰਤ ਤੌਰ ‘ਤੇ ਦਾਖਲ ਹੋਣ ਦੇ ਮਾਮਲੇ ਵਿਚ ਵੀ ਰਿਮਾਂਡ ਲੈਣ ਦੀ ਤਿਆਰੀ ਵਿਚ ਹੈ।

Leave a Reply

Your email address will not be published. Required fields are marked *