ਲੁਧਿਆਣਾ: ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅੱਜ ਲੁਧਿਆਣਾ ਦੇ ਵਿਜੀਲੈਂਸ ਦਫ਼ਤਰ ਪੇਸ਼ ਹੋਏ ਹਨ। ਬੀਤੇ ਦਿਨੀਂ ਉਨ੍ਹਾਂ ਦੀ ਰਿਹਾਇਸ਼ ਅਤੇ ਦਫ਼ਤਰ ਦੇ ਵਿਚ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਕੁਲਦੀਪ ਸਿੰਘ ਵੈਦ ‘ਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਇਹ ਛਾਪੇਮਾਰੀ ਕੀਤੀ ਗਈ ਸੀ।
ਕੁਲਦੀਪ ਵੈਦ ਦਾ ਵੱਡਾ ਬਿਆਨ
ਛਾਪੇਮਾਰੀ ਤੋਂ ਬਾਅਦ ਵਿਦੇਸ਼ੀ ਸ਼ਰਾਬ ਦੀਆਂ ਬੋਤਲਾਂ ਅਤੇ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ ਕੀਤੀ ਗਈ ਸੀ। ਜਿਸ ਤੋਂ ਬਾਅਦ 20 ਮਾਰਚ ਯਾਨੀ ਅੱਜ ਦੇ ਦਿਨ ਵਿਜੀਲੈਂਸ ਦਫ਼ਤਰ ਉਨ੍ਹਾਂ ਨੂੰ ਪੇਸ਼ ਹੋਣ ਲਈ ਕਿਹਾ ਸੀ ਅਤੇ ਅੱਜ ਉਹ ਵਿਜੀਲੈਂਸ ਦਫ਼ਤਰ ਪੇਸ਼ ਹੋਏ। ਪੱਤਰਕਾਰਾਂ ਵੱਲੋਂ ਜਦੋਂ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਵਾਪਸ ਆਉਣ ਤੋਂ ਬਾਅਦ ਮੀਡੀਆ ਨੂੰ ਬਿਆਨ ਦੇਣਗੇ।
ਦੱਸ ਦੇਈਏ ਕਿ ਲੁਧਿਆਣਾ ਤੋਂ ਐੱਸਐੱਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਸਿੱਧੂ ਨੇ ਛਾਪੇਮਾਰੀ ਦੀ ਪੁਸ਼ਟੀ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਆਮਦਨ ਤੋਂ ਜ਼ਿਆਦਾ ਪ੍ਰਾਪਰਟੀ ਬਣਾਉਣ ਨੂੰ ਲੈ ਕੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਜਾਂਚ ਚੱਲ ਰਹੀ ਸੀ। ਉਨ੍ਹਾਂ ਦਾ ਕਹਿਣਾ ਕਿ ਜਾਂਚ ਦੇ ਲਈ ਚੰਡੀਗੜ੍ਹ ਤੋਂ ਟੈਕਨੀਕਲ ਟੀਮਾਂ ਪਹੁੰਚੀਆਂ।
ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਤੋਂ ਬਾਅਦ ਹੁਣ ਸਿਮਰਨਜੀਤ ਮਾਨ ‘ਤੇ ਕਾਰਵਾਈ ! ਭਾਰਤ ‘ਚ ਟਵਿੱਟਰ ਅਕਾਊਂਟ ਬੈਨ



