ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਦੁਨੀਆ ਭਰ ਸਮੇਤ ਭਾਰਤ ਦਾ ਗੁਆਂਢੀ ਮੁਲਕ ਪਾਕਿਸਤਾਨ ਵੀ ਇਸ ਸਮੇਂ ਕੋਰੋਨਾ ਦੇ ਕਹਿਰ ਨਾਲ ਜੂਝ ਰਿਹਾ ਹੈ। ਪਾਕਿਸਤਾਨ ਵਿਚ ਆਮ ਲੋਕਾਂ ਅਤੇ ਰਾਜਨੀਤਿਕ ਹਸਤੀਆਂ ਦੇ ਕੋਰੋਨਾ ਦੀ ਚਪੇਟ ਵਿਚ ਆਉਣ ਮਗਰੋਂ ਖਿਡਾਰੀ ਵੀ ਕੋਰੋਨਾ ਪਾਜ਼ੀਟਿਵ ਪਾਏ ਜਾਣ ਲੱਗੇ ਹਨ। ਦਰਅਸਲ ਹੁਣ ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਸ਼ਾਹਿਦ ਅਫਰੀਦੀ ਦੇ ਵੀ ਕੋਰੋਨਾ ਸੰਕਰਮੀਤ ਹੋਣ ਦੀ ਪੁਸ਼ਟੀ ਹੋਈ ਹੈ। ਇਸ ਗੱਲ ਦਾ ਖੁਲਾਸਾ ਅਫਰੀਦੀ ਨੇ ਖੁਦ ਆਪਣੇ ਟਵਿਟਰ ਅਕਾਊਂਟ ਤੋਂ ਟਵੀਟ ਕਰਕੇ ਕੀਤਾ ਹੈ।
I’ve been feeling unwell since Thursday; my body had been aching badly. I’ve been tested and unfortunately I’m covid positive. Need prayers for a speedy recovery, InshaAllah #COVID19 #pandemic #hopenotout #staysafe #stayhome
— Shahid Afridi (@SAfridiOfficial) June 13, 2020
40 ਸਾਲਾਂ ਆਲਰਾਊਂਡਰ ਸ਼ਾਹੀਦ ਅਫਰੀਦੀ ਨੇ ਟਵੀਟ ਕਰਦੇ ਹੋਏ ਲਿਖਿਆ ਕਿ ”ਮੈ ਵੀਰਵਾਰ ਤੋਂ ਹੀ ਬੀਮਾਰ ਮਹਿਸੂਸ ਕਰ ਰਿਹਾ ਹਾਂ। ਮੇਰੇ ਸਰੀਰ ਵਿਚ ਬੁਰੀ ਤਰ੍ਹਾ ਦਰਦ ਹੋ ਰਿਹਾ ਸੀ ਅਤੇ ਜਦੋਂ ਮੇਰਾ ਟੈਸਟ ਕੀਤਾ ਗਿਆ ਤਾਂ ਬਦਕਿਸਮਤੀ ਨਾਲ ਮੈ ਕੋਰੋਨਾ ਪਾਜ਼ੀਟਿਵ ਨਿਕਲਿਆ। ਮੈਨੂੰ ਜਲਦੀ ਠੀਕ ਹੋਣ ਲਈ ਦੁਆਵਾਂ ਦੀ ਜਰੂਰਤ ਹੈ, ਇਨਸ਼ਾਅੱਲਾਹ”
ਉੱਥੇ ਹੀ ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਦੌਰਾਨ 6472 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 88 ਲੋਕਾਂ ਦੀ ਮੌਤ ਹੋਈ ਹੈ ਜਿਸ ਕਰਕੇ ਕੁੱਲ ਕੇਸਾਂ ਦੀ ਸੰਖਿਆ ਵੱਧ ਕੇ 1,32,405 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 2551 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 50,056 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਦੇਸ਼ ਵਿਚ 8,39,019 ਲੋਕਾਂ ਦੀ ਕੋਰੋਨਾ ਜਾਂਚ ਕੀਤੀ ਜਾ ਚੁੱਕੀ ਹੈ। ਪਾਕਿਸਤਾਨ ਦੇ ਰਾਸ਼ਟਰੀ ਸਿਹਤ ਮੰਤਾਰਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੇਸ਼ ਦੇ ਪੰਜਾਬ ਸੂਬੇ ਤੋਂ ਹੁਣ ਤੱਕ 50,087, ਸਿੰਧ ਤੋਂ 49,256, ਖੈਬਰ ਪਖਤੂਨਵਾ ਤੋਂ 16,415, ਬਲੂਚਿਸਤਾਨ ਤੋਂ 7,866, ਇਸਲਾਮਾਬਾਦ ਤੋਂ 7,163, ਗਿਲਗਿਤ-ਬਾਲਟਿਸਤਾਨ ਤੋਂ 1,044 ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ 574 ਮਾਮਲੇ ਸਾਹਮਣੇ ਆ ਚੁੱਕੇ ਹਨ।
