ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ AIIMS ‘ਚੋਂ ਮਿਲੀ ਛੁੱਟੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਡਾਕਟਰ ਮਨਮੋਹਨ ਸਿੰਘ ਨੂੰ ਅੱਜ ਮੰਗਲਵਾਰ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿਚੋਂ ਛੁੱਟੀ ਮਿਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਡਾਕਟਰ ਮਨਮੋਹਨ ਸਿੰਘ ਨੂੰ ਅੱਜ ਮੰਗਲਵਾਰ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿਚੋਂ ਛੁੱਟੀ ਮਿਲ ਗਈ ਹੈ। ਡਾਕਟਰ ਮਨਮੋਹਨ ਸਿੰਘ ਦੇ ਪੂਰੀ ਤਰ੍ਹਾ ਸਿਹਤਯਾਬ ਹੋਣ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਛੁੱਟੀ ਦੇਣ ਦਾ ਫ਼ੈਸਲਾ ਕੀਤਾ ਹੈ।

ਮੀਡੀਆ ਰਿਪੋਰਟਾਂ ਅਨੁਸਾਰ ਨਵੀਂ ਦਵਾਈ ਦੇ ਰਿਐਕਸ਼ਨ ਕਰਕੇ ਬੁਖਾਰ ਹੋਣ ਮਗਰੋਂ 87 ਸਾਲਾਂ ਡਾਕਟਰ ਮਨਮੋਹਨ ਸਿੰਘ ਨੂੰ ਐਤਵਾਰ ਰਾਤੀ ਦਿੱਲੀ ਦੇ ਏਮਜ਼ ਵਿਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਪਹਿਲਾਂ ਏਮਜ਼ ਦੇ ਕਾਰਡਿਓ ਥੋਰਸਿਸ(ਦਿਲ ਅਤੇ ਛਾਤੀ ਨਾਲ ਸਬੰਧਤ) ਯੂਨਿਟ ਦੀ ਇੰਟੈਂਸਿਵ ਕੇਅਰ ਯੂਨਿਟ(ਆਈਸੀਯੂ) ਵਿਚ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਸੀ ਅਤੇ ਸੋਮਵਾਰ ਨੂੰ ਉਨ੍ਹਾਂ ਨੂੰ ਏਮਜ਼ ਦੇ ਕਾਰਡਿਓ ਨਿਊਰੋ ਟਾਵਰ ਦੇ ਪ੍ਰਾਈਵੇਟ ਵਾਰਡ ਵਿਚ ਭੇਜਿਆ ਗਿਆ। ਰਿਪੋਰਟਾਂ ਮੁਤਾਬਕ ਮਨਮੋਹਨ ਸਿੰਘ ਦੀ ਸਿਹਤ ਵਿਚ ਸੋਮਵਾਰ ਨੂੰ ਸੁਧਾਰ ਹੋਇਆ ਤੇ ਉਨ੍ਹਾਂ ਨੂੰ ਬੁਖਾਰ ਨਹੀਂ ਆਇਆ ਸੀ।ਉਨ੍ਹਾਂ ਦਾ ਕੋਰੋਨਾ ਵਾਇਰਸ ਦੇ ਟੈਸਟ ਲਈ ਸੈਂਪਲ ਵੀ ਲਿਆ ਗਿਆ ਸੀ ਜਿਸ ਦੀ ਜਾਂਚ ਰਿਪੋਰਟ ਨੈਗੇਟਿਵ ਆਈ ਹੈ। ਸਿੰਘ ਦੀ ਹਰ ਪੱਖੋ ਡਾਕਟਰਾਂ ਦੁਆਰਾ ਜਾਂਚ ਕੀਤੀ ਗਈ ਅਤੇ ਪੂਰੀ ਤਰ੍ਹਾ ਠੀਕ ਹੋਣ ਤੇ ਉਨ੍ਹਾਂ ਨੂੰ ਅੱਜ ਛੁੱਟੀ ਦੇ ਦਿੱਤੀ ਗਈ ਹੈ। ਦੱਸ ਦਈਏ ਕਿ ਡਾਕਟਰ ਮਨਮੋਹਨ ਸਿੰਘ ਕਾਂਗਰਸ ਦੇ ਸੀਨੀਅਰ ਲੀਡਰ ਹਨ। ਉਹ 2004 ਤੋਂ ਲੈ ਕੇ 2014 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਹਨ। ਇਸ ਵੇਲੇ ਉਹ ਰਾਜਸਥਾਨ ਤੋਂ ਰਾਜਸਭਾ ਮੈਂਬਰ ਹਨ। ਮਨਮੋਹਨ ਸਿੰਘ ਦੀ ਦੋ ਵਾਰ ਬਾਈਪਾਸ ਸਰਜਰੀ ਵੀ ਹੋ ਚੁੱਕੀ ਹੈ। ਉਨ੍ਹਾਂ ਨੇ ਸਾਲ 2009 ਵਿਚ ਦਿੱਲੀ ਏਮਜ਼ ਅਤੇ 1990 ਵਿਚ ਬ੍ਰਿਟੇਨ ‘ਚ ਬਾਈਪਾਸ ਸਰਜਰੀ ਕਰਵਾਈ ਸੀ।

Leave a Reply

Your email address will not be published. Required fields are marked *