PM ਮੋਦੀ ਦੀ ਫਿਰੋਜ਼ਪੁਰ ਰੈਲੀ ‘ਚ ਪਹੁੰਚੇ ਪੰਜਾਬ ਦੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ

ਫਿਰੋਜ਼ਪੁਰ- ਪੰਜਾਬ ਚੋਣਾਂ ਨੂੰ ਲੈ ਕੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਰੈਲੀ ਕਰ ਰਹੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ…

ਫਿਰੋਜ਼ਪੁਰ- ਪੰਜਾਬ ਚੋਣਾਂ ਨੂੰ ਲੈ ਕੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਰੈਲੀ ਕਰ ਰਹੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਧਾਨ ਕੈਪਟਨ ਅਮਰਿੰਦਰ ਸਿੰਘ ਪ੍ਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਵਿਖੇ ਪਹੁੰਚ ਗਏ ਹਨ।

Also Read: 15 ਮਾਰਚ ਨੂੰ PM ਮੋਦੀ ਤੇ ਕਿਸਾਨਾਂ ਵਿਚਾਲੇ ਹੋਵੇਗੀ ਮੀਟਿੰਗ, ਵਿਚਾਰੇ ਜਾਣਗੇ ਬਚੇ ਮੁੱਦੇ

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ 5 ਜਨਵਰੀ ਨੂੰ ਪੰਜਾਬ ਦੇ ਫ਼ਿਰੋਜ਼ਪੁਰ ਦਾ ਦੌਰਾ ਕਰਨਗੇ ਅਤੇ ਇਸ ਦੌਰਾਨ ਉਹ ਸੂਬੇ ਵਿੱਚ 42,750 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ। ਪੀਐਮਓ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ, ਅੰਮ੍ਰਿਤਸਰ-ਊਨਾ ਸੈਕਸ਼ਨ ਨੂੰ ਚਾਰ ਮਾਰਗੀ ਕਰਨ, ਮੁਕੇਰੀਆਂ-ਤਲਵਾੜਾ ਰੇਲ ਲਾਈਨ ਦਾ ਗੇਜ ਬਦਲਣ, ਫਿਰੋਜ਼ਪੁਰ ਅਤੇ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਪੀਜੀਆਈ ਸੈਟੇਲਾਈਟ ਸੈਂਟਰ ਸ਼ਾਮਲ ਕਰਨਗੇ। ਉਹ ਦੋ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਨਾਲ ਸਬੰਧਤ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ।

Also Read: ਝਾਰਖੰਡ: ਬੱਸ ਤੇ ਸਿਲੰਡਰਾਂ ਨਾਲ ਭਰੇ ਟਰੱਕ ਦੀ ਜ਼ਬਰਦਸਤ ਟੱਕਰ, 7 ਹਲਾਕ

Leave a Reply

Your email address will not be published. Required fields are marked *