ਪੰਜਾਬ ਦੇ ਸਾਬਕਾ IAS ਅਧਿਕਾਰੀ ਤੇ ਲੇਖਕ ਨ੍ਰਿਪਇੰਦਰ ਸਿੰਘ ਰਤਨ ਦਾ ਹੋਇਆ ਦੇਹਾਂਤ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਆਈ ਏ ਐਸ ਅਧਿਕਾਰੀ ਤੇ ਲੇਖਕ ਨ੍ਰਿਪਇੰਦਰ ਸਿੰਘ ਰਤਨ ਦਾ ਬੀਤੀ ਸ਼ਾਮ ਸ਼ਾਮ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 80 ਸਾਲ…

ਚੰਡੀਗੜ੍ਹ: ਪੰਜਾਬ ਦੇ ਸਾਬਕਾ ਆਈ ਏ ਐਸ ਅਧਿਕਾਰੀ ਤੇ ਲੇਖਕ ਨ੍ਰਿਪਇੰਦਰ ਸਿੰਘ ਰਤਨ ਦਾ ਬੀਤੀ ਸ਼ਾਮ ਸ਼ਾਮ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 80 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ।ਮਰਹੂਮ ਗਿਆਨੀ ਮਹਿੰਦਰ ਸਿੰਘ ਦੇ ਸਪੁੱਤਰ ਰਤਨ ਪੰਜਾਬ ਸਰਕਾਰ ਵਿਚ ਡਵੀਜ਼ਨਲ ਕਮਿਸ਼ਨਰ ਸਮੇਤ ਅਹਿਮ ਅਹੁਦਿਆਂ ’ਤੇ ਆਪਣੀਆਂ ਸੇਵਾਵਾਂ ਦਿੱਤੀਆਂ।

ਆਈਏਐੱਸ ਅਧਿਕਾਰੀ ਹੋਣ ਦੇ ਨਾਲ-ਨਾਲ ਨ੍ਰਿਪਇੰਦਰ ਸਿੰਘ ਲੇਖਕ ਵੀ ਸਨ। ਉਨ੍ਹਾਂ ਨੇ 2021 ਵਿਚ ਆਪ੍ਰੇਸ਼ਨ ਬਲਿਊ ਸਟਾਰ 84 ਦੇ ਨਾਂ ਹੇਠ ਇਕ ਕਿਤਾਬ ਵੀ ਲਿਖੀ ਸੀ। ਰਤਨ ਦੀ ਭੈਣ ਰਮਾ ਰਤਨ ਜੋ ਕਿ ਖ਼ੁਦ ਵੀ ਇਕ ਲੇਖਕ ਹਨ ਨੇ, ਦਸਿਆ ਕਿ ਉਨ੍ਹਾਂ ਦੇ ਭਰਾ ਦਾ ਅੰਤਿਮ ਸਸਕਾਰ ਅੱਜ 12 ਵਜੇ ਸੈਕਟਰ 25 ਦੇ ਬਿਜਲਈ ਸ਼ਮਸ਼ਾਨ ਘਾਟ ਵਿਖੇ ਹੋਏਗਾ। ਦੱਸ ਦੇਈਏ ਕਿ ਨ੍ਰਿਪਇੰਦਰ ਸਿੰਘ ਆਪਣੇ ਪਿੱਛੇ ਇਕ ਪੁੱਤਰ, ਨੂੰਹ ਅਤੇ ਦੋ ਦੋਹਤੇ ਛੱਡ ਗਏ ਹਨ।

Leave a Reply

Your email address will not be published. Required fields are marked *