ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਜੱਦੀ ਪਿੰਡ ‘ਚ ਕੀਤਾ ਜਾਵੇਗਾ ਅੰਤਿਮ ਸੰਸਕਾਰ 

ਗੁਰਦਾਸਪੁਰ– ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਟਕਸਾਲੀ ਨੇਤਾ ਅਤੇ ਸਾਬਕਾ ਮੰਤਰੀ ਅਤੇ ਸਾਬਕਾ ਵਿਧਾਨ ਸਭਾ ਸਪੀਕਰ ਨਿਰਮਲ ਸਿੰਘ ਕਾਹਲੋਂ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ…

ਗੁਰਦਾਸਪੁਰ– ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਟਕਸਾਲੀ ਨੇਤਾ ਅਤੇ ਸਾਬਕਾ ਮੰਤਰੀ ਅਤੇ ਸਾਬਕਾ ਵਿਧਾਨ ਸਭਾ ਸਪੀਕਰ ਨਿਰਮਲ ਸਿੰਘ ਕਾਹਲੋਂ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਅੰਮ੍ਰਿਤਸਰ ਦੇ ਹਸਪਤਾਲ ‘ਚ ਜੇਰੇ ਇਲਾਜ ਦੌਰਾਨ ਉਹ ਦਮ ਤੋੜ ਗਏ। ਉਥੇ ਹੀ ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਜੱਦੀ ਪਿੰਡ ਦਾਦੂਜੋਧ ‘ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਅੰਮ੍ਰਿਤਸਰ ਤੋਂ ਉਨ੍ਹਾਂ ਦੇ ਜੱਦੀ ਪਿੰਡ ਦਾਦੂਜੋਧ ਹਲਕਾ ਫਤਿਹਗੜ੍ਹ ਚੂੜੀਆਂ ਲਿਆਂਦੀ ਗਈ। ਉਥੇ ਹੀ ਪਰਿਵਾਰ ਮੁਤਾਬਿਕ ਕਲ ਉਨ੍ਹਾਂ ਦਾ ਅੰਤਿਮ ਸੰਸਕਾਰ ਕਰੀਬ 12 ਵਜੇ ਜੱਦੀ ਪਿੰਡ ਦਾਦੂਜੋਧ ਵਿਖੇ ਕੀਤਾ ਜਾਵੇਗਾ।
ਉਥੇ ਹੀ ਨਿਰਮਲ ਸਿੰਘ ਕਾਹਲੋਂ ਦੇ ਜੀਵਨ ਦੀ ਸ਼ੁਰੂਆਤ ‘ਚ ਉਹ ਪਹਿਲਾਂ ਇਕ ਸਰਕਾਰੀ ਅਧਿਆਪਕ ਵਜੋਂ ਤੈਨਾਤ ਹੋਏ ਅਤੇ ਉਨ੍ਹਾਂ ਦੀ ਧਰਮ ਪਤਨੀ ਵੀ ਸਰਕਾਰੀ ਅਧਿਆਪਕ ਸਨ। ਪਰ ਨਿਰਮਲ ਸਿੰਘ ਕਾਹਲੋਂ ਨੇ ਨੌਕਰੀ ਛੱਡ ਵਕਾਲਤ ਦੀ ਪੜਾਈ ਕਰ ਵਕੀਲ ਬਣੇ ਅਤੇ ਜਦ ਸਿਆਸਤ ਵਿਚ ਕਦਮ ਰੱਖਿਆ ਤਾਂ ਪਹਿਲਾਂ ਮਾਰਕੀਟ ਕਮੇਟੀ ਦੇ ਚੇਅਰਮੈਨ ਬਣੇ ਅਤੇ ਜਦੋਂ ਕਿ ਬਰਨਾਲਾ ਸਰਕਾਰ ਵੇਲੇ ਮੰਤਰੀ ਬਣੇ ਅਤੇ ਮੁੜ 1997 ਤੋਂ 2002 ‘ਚ ਅਕਾਲੀ ਸਰਕਾਰ ‘ਚ ਪੰਚਾਇਤ ਮੰਤਰੀ ਸਨ, ਜਦੋਂ ਕਿ ਮੁੜ 2007 ਤੋਂ 2012 ਤੱਕ ਵਿਧਾਨ ਸਭਾ ਸਪੀਕਰ ਵਜੋਂ ਜ਼ਿੰਮੇਵਾਰੀ ਨਿਭਾਈ, ਉਥੇ ਹੀ ਨਿਰਮਲ ਸਿੰਘ ਕਾਹਲੋਂ ਅਕਾਲੀ ਦਲ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਸਨ ਅਤੇ ਜਦੋਂ ਕਿ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਮੰਨੇ ਜਾਂਦੇ ਸਨ ਅਤੇ ਪਿਛਲੇ ਸਮੇਂ ਤੋਂ ਬਿਮਾਰ ਚਲ ਰਹੇ ਸਨ ਤੇ ਅੰਮ੍ਰਿਤਸਰ ‘ਚ ਪ੍ਰਾਈਵੇਟ ਹਸਪਤਾਲ ਦਾਖਲ ਸਨ ਜਿਥੇ ਉਨ੍ਹਾਂ ਅੰਤਿਮ ਸਾਹ ਲਏ। ਉਥੇ ਹੀ ਪਿੰਡ ਦਾਦੂਜੋਧ ‘ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਪਿੰਡ ‘ਚ ਪਰਿਵਾਰਕ ਮੈਂਬਰਾਂ ਨਾਲ ਇਸ ਦੁੱਖ ਦੀ ਘੜੀ ‘ਚ ਅਫਸੋਸ ਕਰਨ ਲਈ ਵੱਡੀ ਗਿਣਤੀ ‘ਚ ਅਕਾਲੀ ਦਲ ਪਾਰਟੀ ਦੀ ਲੀਡਰਸ਼ਿਪ ਅਤੇ ਦੂਸਰੇ ਸਿਆਸੀ ਅਤੇ ਸਮਾਜਿਕ ਆਗੂ ਪਹੁੰਚ ਰਹੇ ਹਨ। ਨਿਰਮਲ ਸਿੰਘ ਕਾਹਲੋਂ ਦਾ ਅੰਤਿਮ ਸੰਸਕਾਰ ਕਲ 17 ਜੁਲਾਈ ਕਰੀਬ 12 ਵਜੇ ਜੱਦੀ ਪਿੰਡ ਦਾਦੂਜੋਧ ਵਿਖੇ ਕੀਤਾ ਜਾਵੇਗਾ ਅਤੇ ਦੱਸਿਆ ਜਾ ਰਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਵੀ ਅੰਤਿਮ ਸੰਸਕਾਰ ‘ਚ ਪਹੁੰਚਣਗੇ। ਅਕਾਲੀ ਦਲ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ ਨਾਲ ਅਕਾਲੀ ਦਲ ਨੂੰ ਅਤੇ ਉਨ੍ਹਾਂ ਦੇ ਹਲਕੇ ਅਤੇ ਪਰਿਵਾਰ ਨੂੰ ਵੱਡਾ ਘਾਟਾ ਹੋਇਆ ਹੈ, ਜੋ ਕਿ ਕਦੇ ਪੂਰਾ ਨਹੀਂ ਹੋਵੇਗਾ। 

Leave a Reply

Your email address will not be published. Required fields are marked *