Punjab News : ਚਾਈਂ ਚਾਈਂ ਵਿਆਹ ਕਰਵਾਉਣ ਵਾਲੀ ਕੁੜੀ ਦੀ ਚਾਰ ਮਹੀਨੇ ਬਾਅਦ ਹੀ ਅਰਥੀ ਉਠ ਗਈ। ਉਸ ਨੇ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ। ਇਹ ਘਟਨਾ ਜ਼ੀਰਾ ਵਿਖੇ ਵਾਪਰੀ। ਮ੍ਰਿਤਕ ਕੁੜੀ ਨੇ ਘਰਦਿਆਂ ਦੀ ਮਰਜ਼ੀ ਖਿਲਾਫ ਘਰੋਂ ਭੱਜ ਕੇ ਚਾਰ ਮਹੀਨੇ ਪਹਿਲਾਂ ਹੀ ਪ੍ਰੇਮ ਵਿਵਾਹ ਕਰਵਾਇਆ ਸੀ। ਪਰਿਵਾਰਕ ਮੈਂਬਰਾਂ ਨੇ ਸਹੁਰਿਆਂ ਉਤੇ ਕੁੱਟਮਾਰ ਕਰਨ ਦੇ ਇਲਜ਼ਾਮ ਲਗਾਏ ਹਨ। ਸੁਸਾਈਡ ਕਰਨ ਤੋਂ ਪਹਿਲਾਂ ਕੁੜੀ ਵੱਲੋਂ ਲੜਕੇ ਨਾਲ ਕੀਤੀ ਗਈ ਚੈਟਿੰਗ ਵੀ ਸਾਹਮਣੇ ਆਈ ਹੈ।
ਮ੍ਰਿਤਕਾ ਲੜਕੀ ਦੇ ਚਾਚੇ ਨੇ ਦੱਸਿਆ ਕਿ ਲੜਕੀ ਵੱਲੋਂ ਚਾਰ ਪੰਜ ਮਹੀਨੇ ਪਹਿਲਾਂ ਹੀ ਆਪਣੇ ਘਰਦਿਆਂ ਦੀ ਮਰਜ਼ੀ ਦੇ ਖਿਲਾਫ ਘਰੋਂ ਭੱਜ ਕੇ ਜੀਰਾ ਦੇ ਪਿੰਡ ਛੀਹਾ ਪਾੜੀ ਦੇ ਇੱਕ ਨੌਜਵਾਨ ਨਾਲ ਪ੍ਰੇਮ ਵਿਆਹ ਕਰਵਾਇਆ ਸੀ। ਕੁਝ ਦਿਨਾਂ ਬਾਅਦ ਹੀ ਪਰਿਵਾਰਕ ਮੈਂਬਰਾਂ ਵੱਲੋਂ ਇਸ ਰਿਸ਼ਤੇ ਨੂੰ ਸਵੀਕਾਰ ਕਰ ਲਿਆ ਗਿਆ ਸੀ ਪਰ ਲੜਕੀ ਦੇ ਸਹੁਰਾ ਪਰਿਵਾਰ ਵੱਲੋਂ ਕੁਝ ਸਮਾਂ ਬਾਅਦ ਹੀ ਉਸ ਦੇ ਨਾਲ ਲੜਾਈ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਗਿਆ।
ਉਨ੍ਹਾਂ ਨੇ ਦੱਸਿਆ ਕਿ ਸਹੁਰਿਆਂ ਵੱਲੋਂ ਉਸ ਦੀ ਕੁੱਟਮਾਰ ਕੀਤੀ ਜਾਣ ਲੱਗੀ ਜਾਂਦੀ ਸੀ। ਬੀਤੇ ਦਿਨੀ ਵੀ ਸਹੁਰਾ ਪਰਿਵਾਰ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ। ਇਸ ਤੋਂ ਬਾਅਦ ਕੁੜੀ ਵੱਲੋਂ ਫੋਨ ਕੀਤੇ ਜਾਣ ਦੇ ਉਹ ਉਸ ਨੂੰ ਉਸ ਦੇ ਸਹੁਰੇ ਘਰੋਂ ਲੈ ਆਇਆ। ਇਸ ਤੋਂ ਬਾਅਦ ਬੀਤੀ ਰਾਤ ਉਸ ਵੱਲੋਂ ਇਸੇ ਪਰੇਸ਼ਾਨੀ ਦੇ ਚਲਦਿਆਂ ਘਰ ਦੇ ਵਿੱਚ ਪੱਖੇ ਨਾਲ ਫੰਦਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਕੁੜੀ ਦੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ASI ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸਿਵਲ ਹਸਪਤਾਲ ਜੀਰਾ ਤੋਂ ਇਸ ਸਬੰਧੀ ਸੂਚਿਤ ਕੀਤਾ ਗਿਆ ਸੀ। ਸੂਚਨਾ ਮਿਲਦਿਆਂ ਹੀ ਉਹ ਮੌਕੇ ਤੇ ਪਹੁੰਚ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਨੂੰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵਿਆਹ ਤੋਂ ਚਾਰ ਮਹੀਨੇ ਬਾਅਦ ਹੀ ਕੁੜੀ ਦੀ ਪੱਖੇ ਨਾਲ ਲਟਕੀ ਮਿਲੀ ਲਾਸ਼, ਮਾਮਲਾ ਗੰਭੀਰ, ਚੈਟ ਆਈ ਸਾਹਮਣੇ
Punjab News : ਚਾਈਂ ਚਾਈਂ ਵਿਆਹ ਕਰਵਾਉਣ ਵਾਲੀ ਕੁੜੀ ਦੀ ਚਾਰ ਮਹੀਨੇ ਬਾਅਦ ਹੀ ਅਰਥੀ ਉਠ ਗਈ। ਉਸ ਨੇ ਪੱਖੇ ਨਾਲ ਫਾਹਾ ਲੈ ਕੇ ਜੀਵਨ…
