ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਮਰੀਕਾ ਚ ਰਹਿ ਰਹੇ ਇਕ ਪਰਿਵਾਰ ਦੇ ਚਾਰ ਲੋਕਾਂ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਸੂਤਰਾਂ ਤੋ ਪਤਾ ਚੱਲਿਆ ਹੈ ਕਿ ਜਿਹਨਾਂ ਚਾਰ ਲੋਕਾਂ ਦਾ ਕਤਲ ਕੀਤਾ ਹੈ ਉਹ ਸਿੱਖ ਪਰਿਵਾਰ ਦੇ ਦੱਸੇ ਜਾ ਰਹੇ ਹਨ। ਨਾਲ ਹੀ ਇਹ ਘਟਨਾ ਓਹੀਓ ਦੀ ਹੈ। ਇਹਨਾਂ ਦੇ ਘਰ ਦੀ ਰਿਹਾਇਸ਼ ਚ ਗੋਲੀਬਾਰੀ ਹੋਈ ਸੀ ਜਿਸ ਕਾਰਨ ਮੌਕੇ ਤੇ ਹੀ ਚਾਰ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਮ੍ਰਿਤਕਾਂ ਵਿੱਚ ਇਕ ਪੁਰਸ਼ ਤੇ 3 ਔਰਤਾਂ ਦੱਸੇ ਜਾ ਰਹੇ ਹਨ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

