ਦਿੱਲੀ ‘ਚ ਢਹਿ ਢੇਰੀ ਹੋਈ 4 ਮੰਜ਼ਿਲਾ ਇਮਾਰਤ, 3 ਲੋਕਾਂ ਦੀ ਮੌਤ, ਕਈਆਂ ਦੇ ਦੱਬੇ ਹੋਣ ਦਾ ਖਦਸ਼ਾ

ਨਵੀਂ ਦਿੱਲੀ: ਉੱਤਰੀ ਦਿੱਲੀ ਦੇ ਸਬਜ਼ੀ ਮੰਡੀ ਇਲਾਕੇ ਵਿਚ ਇਕ ਚਾਰ ਮੰਜ਼ਿਲਾ ਇਮਾਰਤ ਦੇ ਢਹਿ ਢੇਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ…

ਨਵੀਂ ਦਿੱਲੀ: ਉੱਤਰੀ ਦਿੱਲੀ ਦੇ ਸਬਜ਼ੀ ਮੰਡੀ ਇਲਾਕੇ ਵਿਚ ਇਕ ਚਾਰ ਮੰਜ਼ਿਲਾ ਇਮਾਰਤ ਦੇ ਢਹਿ ਢੇਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੇ ਮਲਬੇ ਹੇਠ ਆਉਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ ਕਈਆਂ ਦੇ ਅਜੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ। ਦਿੱਲੀ ਪੁਲਿਸ ਰਾਹਤ ਤੇ ਬਚਾਅ ਕਾਰਜ ਵਿਚ ਲੱਗੀ ਹੋਈ ਹੈ।

ਪੜੋ ਹੋਰ ਖਬਰਾਂ: ਭਾਰਤ-ਪਾਕਿ ਸਰਹੱਦ ਨੇੜੇ ਮੁੜ ਦਿਖਿਆ ਡਰੋਨ, ਸਰਚ ਅਭਿਆਨ ਜਾਰੀ

ਮਿਲੀ ਜਾਣਕਾਰੀ ਮੁਤਾਬਕ ਸੋਮਵਾਰ ਸਵੇਰੇ ਸਬਜ਼ੀ ਮੰਡੀ ਇਲਾਕੇ ਦੇ ਮਲਕਾ ਗੰਜ ਵਿਚ ਅਚਾਨਕ ਇਕ ਚਾਰ ਮੰਜ਼ਿਲਾ ਇਮਾਰਤ ਅਚਾਨਕ ਢਹਿ ਢੇਰੀ ਹੋ ਗਈ। ਰਾਹਤ ਤੇ ਬਚਾਅ ਦੇ ਦੌਰਾਨ ਟੀਮ ਨੇ ਇਮਾਰਤ ਦੇ ਮਲਬੇ ਵਿਚੋਂ ਇਕ ਨੌਜਵਾਨ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਹੈ। ਉਥੇ ਹੀ ਇਸ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਦੀ ਵੀ ਜਾਣਕਾਰੀ ਮਿਲੀ ਹੈ।

ਪੜੋ ਹੋਰ ਖਬਰਾਂ: ਲਕਸ਼ਮੀ ਕਾਂਤਾ ਚਾਵਲਾ ਪਹੁੰਚੀ ਜਲਿਆਂਵਾਲਾ ਬਾਗ, ਕਿਹਾ-‘ਕੇਂਦਰ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਪਹੁੰਚਾਈ ਠੇਸ’

ਦਿੱਲੀ ਫਾਇਰ ਵਿਭਾਗ ਦੇ ਮੁਤਾਬਕ ਉਨ੍ਹਾਂ ਨੂੰ ਸਵੇਰੇ 11:50 ਵਜੇ ਇਮਾਰਤ ਡਿੱਗਣ ਦੀ ਸੂਚਨਾ ਮਿਲੀ ਸੀ। ਕਈ ਕਾਰਾਂ ਉੱਪਰ ਵੀ ਕਾਰਾਂ ਦੇ ਉੱਪਰ ਵੀ ਇਮਾਰਤ ਦਾ ਮਲਬਾ ਦਿੱਗਿਆ ਹੈ। ਫਿਲਹਾਲ ਪੁਲਿਸ ਤੇ ਫਾਇਰ ਵਿਭਾਗ ਦੇ ਕਰਮਚਾਰੀ ਬਚਾਅ ਕਾਰਜ ਵਿਚ ਲੱਗੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਮਲਬੇ ਵਿਚ ਕੁਝ ਲੋਕ ਦੱਬੇ ਹੋ ਸਕਦੇ ਹਨ। ਦਿੱਲੀ ਪੁਲਿਸ ਨੇ ਤਿੰਨ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

ਪੜੋ ਹੋਰ ਖਬਰਾਂ: ਨਵਾਂਸ਼ਹਿਰ ‘ਚ ਖੇਤੀਬਾੜੀ ਕਾਲਜ ਦਾ ਨੀਂਹ ਪੱਥਰ ਰੱਖਣ ਪਹੁੰਚੇ ਕੈਪਟਨ ਅਮਰਿੰਦਰ ਸਿੰਘ

Leave a Reply

Your email address will not be published. Required fields are marked *