ਲੁਧਿਆਣਾ– ਜਬਰ ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅੱਜ ਅਦਾਲਤ ਵਿਚ ਪੇਸ਼ ਹੋ ਗਏ ਹਨ। ਇਸ ਤੋਂ ਬਾਅਦ ਪੁਲਿਸ ਵਲੋਂ ਵਿਧਾਇਕ ਦਾ 7 ਦਿਨ ਦਾ ਰਿਮਾਂਡ ਮੰਗਿਆ ਗਿਆ ਪਰ ਪੁਲਿਸ ਨੂੰ 3 ਦਿਨ ਦਾ ਹੀ ਰਿਮਾਂਡ ਮਿਲ ਸਕਿਆ ਹੈ।
Also Read: ਹਰਭਜਨ ਸਿੰਘ ਨੇ CM ਮਾਨ ਨੂੰ ਵਧਾਈ ਦਿੰਦਿਆਂ ਪੰਜਾਬੀ ਲਿਖਣ ‘ਚ ਕੀਤੀ ਗਲਤੀ, ਹੋ ਗਏ ਟ੍ਰੋਲ
ਜ਼ਿਕਰਯੋਗ ਹੈ ਕਿ ਸਿਮਰਜੀਤ ਸਿੰਘ ਬੈਂਸ ਤੇ ਬਾਕੀ ਮੁਲਜ਼ਮਾਂ ਦੀ ਜਾਇਦਾਦ ਨੂੰ ਅਟੈਚ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਾਰਿਆਂ ਦੇ ਬੈਂਕ ਖਾਤਿਆਂ ਨੂੰ ਵੀ ਫਰੀਜ਼ ਕਰਵਾ ਦਿੱਤਾ ਗਿਆ ਹੈ। ਇਹ ਕਾਰਵਾਈ ਅਦਾਲਤੀ ਹੁਕਮਾਂ ਤੋਂ ਬਾਅਦ ਕੀਤੀ ਗਈ। ਇਸ ਤੋਂ ਪਹਿਲਾਂ 4 ਜੁਲਾਈ ਨੂੰ ਹੀ ਮੁਲਜ਼ਮਾਂ ਦੀ ਚੱਲ-ਅਚੱਲ ਜਾਇਦਾਦ ਨੂੰ ਮਾਮਲੇ ਨਾਲ ਅਟੈਚ ਕਰਨ ਦੇ ਹੁਕਮ ਜਾਰੀ ਹੋਏ ਸਨ। ਪੁਲਿਸ ਨੇ ਪਰਮਜੀਤ ਸਿੰਘ ਬੈਂਸ, ਸਿਮਰਜੀਤ ਸਿੰਘ ਬੈਂਸ, ਬਲਜਿੰਦਰ ਕੌਰ ਤੇ ਸੁਖਚੈਨ ਸਿੰਘ ਦੀ ਜਾਇਦਾਦ ਦੀ ਰਿਪੋਰਟ ਵੀ ਅਦਾਲਤ ’ਚ ਜਮ੍ਹਾਂ ਕਰਵਾ ਦਿੱਤੀ ਹੈ ਤੇ ਇਹ ਸਾਰੀ ਜਾਇਦਾਦ ਮਾਮਲੇ ਨਾਲ ਅਟੈਚ ਕਰ ਦਿੱਤੀ ਗਈ ਹੈ। ਇਸ ਲਈ ਸਬੰਧਤ ਤਹਿਸੀਲਦਾਰ ਨੂੰ ਅਦਾਲਤ ਦੇ ਆਰਡਰ ਦੀ ਕਾਪੀ ਦੇ ਕੇ ਹੁਕਮ ਦਿੱਤੇ ਗਏ ਹਨ ਕਿ ਇਸ ਜਾਇਦਾਦ ਨੂੰ ਹੁਣ ਅੱਗੇ ਖ਼ਰੀਦਿਆ ਜਾਂ ਵੇਚਿਆ ਨਹੀਂ ਜਾ ਸਕਦਾ ਹੈ। ਇਸ ਤੋਂ ਇਲਾਵਾ ਮਾਮਲੇ ’ਚ ਨਾਮਜ਼ਦ ਬਾਕੀ ਮੁਲਜ਼ਮਾਂ ਦੀ ਚੱਲ ਤੇ ਅਚੱਲ ਜਾਇਦਾਦ ਨੂੰ ਅਟੈਚ ਕਰਨ ਲਈ ਪ੍ਰੋਸੈੱਸ ਚੱਲ ਰਹੀ ਹੈ। ਸਾਰਿਆਂ ਦੀਆਂ ਜਾਇਦਾਦਾਂ ਦੀਆਂ ਲਿਸਟਾਂ ਬਣ ਕੇ ਤਿਆਰ ਹਨ।
Also Read: ਦਿੱਲੀ ਵਾਲਿਆਂ ਨੂੰ ਹੁਣ ਲੱਗੇਗਾ ਵੱਧ ਬਿਜਲੀ ਦੇ ਬਿੱਲ ਦਾ ਝਟਕਾ, ਜਾਣੋ PPAC ਨੂੰ ਲੈ ਕੇ ਕੀ ਹੋਇਆ ਫੈਸਲਾ



