ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਦਾ ਕਹਿਰ, ਕਣਕ ਦੀ ਫਸਲ ਬਰਬਾਦ

Punjab Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੇਮੌਸਮੀ ਮੀਂਹ ਅਤੇ ਗੜ੍ਹੇਮਾਰੀ ਨੇ ਤਬਾਹੀ ਮਚਾ ਦਿੱਤੀ ਹੈ। ਫਾਜ਼ਿਲਕਾ-ਅਬੋਹਰ ’ਚ ਵਾਵਰੋਲਾ ਅਤੇ ਮੀਂਹ ਨੇ ਕਿਸਾਨਾਂ ਦਾ…

Punjab Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੇਮੌਸਮੀ ਮੀਂਹ ਅਤੇ ਗੜ੍ਹੇਮਾਰੀ ਨੇ ਤਬਾਹੀ ਮਚਾ ਦਿੱਤੀ ਹੈ। ਫਾਜ਼ਿਲਕਾ-ਅਬੋਹਰ ’ਚ ਵਾਵਰੋਲਾ ਅਤੇ ਮੀਂਹ ਨੇ ਕਿਸਾਨਾਂ ਦਾ ਭਾਰੀ ਨੁਕਸਾਨ ਕੀਤਾ ਹੈ। ਪੀੜਤਾਂ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ। ਬੇਮੌਸਮੀ ਮੀਂਹ ਕਾਰਨ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ। ਪੂਰੇ ਪੰਜਾਬ ਭਰ ’ਚ ਕਣਕ ਦੀ ਫਸਲ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। 

70 ਫੀਸਦੀ ਕਣਕ ਦੀ ਫਸਲ ਖਰਾਬ

ਮਿਲੀ ਜਾਣਕਾਰੀ ਮੁਤਾਬਿਕ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ ਅਤੇ ਫਿਰੋਜ਼ਪੁਰ ’ਚ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਕਣਕ ਦੀ ਫਸਲ ਪੱਕਣ ਕਿਨਾਰੇ ਖੇਤਾਂ ਵਿੱਚ ਖੜੀ ਪਰ ਮੀਂਹ ਨੇ ਉਸ ਨੂੰ ਡਿੱਗਾ ਕੇ ਰੱਖ ਦਿੱਤਾ ਹੈ। ਮੀਂਹ ਅਤੇ ਗੜੇਮਾਰੀ ਦੇ ਕਾਰਨ ਤਾਪਮਾਨ ’ਚ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।ਗੜਿਆਂ ਕਾਰਨ ਕਣਕ ਦੀ ਫਸਲ ਵੀ 70 ਫ਼ੀਸਦੀ ਖਰਾਬ ਹੋ ਗਈ ਹੈ। ਉਥੇ ਹੀ ਮੱਕੀ ਦੀ ਸੈਕੜੇ ਏਕੜ ਫਸਲ ਖਰਾਬ ਹੋ ਗਈ ਹੈ।

ਕਿਸਾਨਾਂ ਦੀ ਗੁਹਾਰ

ਬੇਮੌਸਮੀ ਮੀਂਹ ਪੈਣ ਕਾਰਨ ਕਿਸਾਨਾਂ ਬਹੁਤ ਨੁਕਸਾਨ ਹੋਇਆ ਹੈ ਉਧਰ ਪੰਜਾਬ ਸਰਕਾਰ ਵੱਲੋਂ ਨੁਕਸਾਨ ਦੀ ਨਿਸ਼ਾਨਦੇਹੀ ਕਰਨ ਦੇ ਹੁਕਮ ਦਿੱਤੇ੍ ਹਨ ਪਰ ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਨੂੰ ਮੁਆਵਾਜ਼ਾ ਦਿੱਤਾ ਜਾਵੇ ਤਾਂ ਕਿਸਾਨਾਂ ਨੂੰ ਬਚਾਇਆ ਜਾ ਸਕੇ।

 

 

Leave a Reply

Your email address will not be published. Required fields are marked *