fog : ਟਰੱਕ ਨਾਲ ਟਕਰਾਉਣ ਤੋਂ ਬਾਅਦ ਆਈ-20 ਕਾਰ ਬਣੀ ਅੱਗ ਦਾ ਗੋਲਾ, ਬਚਾਈ ਜਾਨ

ਖੰਨਾ: ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਕਾਰਨ ਵਾਪਰ ਰਹੇ ਸੜਕ ਹਾਦਸਿਆਂ ਦੀ ਲੜੀ ਵਿੱਚ ਖੰਨਾ ਦੇ ਜੀ.ਟੀ. ਰੋਡ ‘ਤੇ ਇੱਕ ਭਿਆਨਕ ਹਾਦਸਾ ਸਾਹਮਣੇ ਆਇਆ…

fog

ਖੰਨਾ: ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਕਾਰਨ ਵਾਪਰ ਰਹੇ ਸੜਕ ਹਾਦਸਿਆਂ ਦੀ ਲੜੀ ਵਿੱਚ ਖੰਨਾ ਦੇ ਜੀ.ਟੀ. ਰੋਡ ‘ਤੇ ਇੱਕ ਭਿਆਨਕ ਹਾਦਸਾ ਸਾਹਮਣੇ ਆਇਆ ਹੈ। ਭੱਟੀਆਂ ਗੁਰਦੁਆਰਾ ਸਾਹਿਬ ਦੇ ਸਾਹਮਣੇ ਇੱਕ ਆਈ-20 ਕਾਰ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ, ਜਿਸ ਤੋਂ ਤੁਰੰਤ ਬਾਅਦ ਕਾਰ ਨੂੰ ਭਿਆਨਕ ਅੱਗ ਲੱਗ ਗਈ। ਖ਼ੁਸ਼ਕਿਸਮਤੀ ਰਹੀ ਕਿ ਕਾਚਾਲਕ ਨੇ ਸਮਾਂ ਰਹਿੰਦੇ ਬਾਹਰ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਜਾਨ ਬਚ ਗਈ, ਪਰ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ।

ਵਿਜ਼ੀਬਿਲਟੀ ਘੱਟ ਕਰਕੇ ਹੋਇਆ ਹਾਦਸਾ 

ਕਾਰ ਚਾਲਕ ਸੁਭਾਸ਼ ਕੁਮਾਰ ਪਟਿਆਲਾ ਦਾ ਰਹਿਣ ਵਾਲਾ ਹੈ। ਸ਼ਨੀਵਾਰ ਸਵੇਰੇ ਆਪਣੀ ਕਾਰ ਵਿੱਚ ਲੁਧਿਆਣਾ ਤੋਂ ਪਟਿਆਲਾ ਵੱਲ ਜਾ ਰਿਹਾ ਸੀ। ਜਦੋਂ ਉਹ ਖੰਨਾ ਨੇੜੇ ਪਹੁੰਚਿਆ ਤਾਂ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਬੇਹੱਦ ਘੱਟ ਸੀ, ਜਿਸ ਕਾਰਨ ਉਸ ਨੂੰ ਅੱਗੇ ਜਾ ਰਿਹਾ ਟਰੱਕ ਨਜ਼ਰ ਨਹੀਂ ਆਇਆ ਅਤੇ ਕਾਰ ਸਿੱਧੀ ਟਰੱਕ ਦੇ ਪਿਛਲੇ ਹਿੱਸੇ ਵਿੱਚ ਜਾ ਵੱਜੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕੁਝ ਹੀ ਸਕਿੰਟਾਂ ਵਿੱਚ ਕਾਰ ਦੇ ਇੰਜਣ ਵਿੱਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ।

ਸੜਕ ਸੁਰੱਖਿਆ ਫੋਰਸ ਦੀ ਕਾਰਵਾਈ

ਹਾਦਸੇ ਦੀ ਸੂਚਨਾ ਮਿਲਦੇ ਹੀ ਖੰਨਾ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਇਆ। ਹਾਲਾਂਕਿ, ਜਦੋਂ ਤੱਕ ਅੱਗ ਬੁਝਾਈ ਗਈ, ਕਾਰ ਦਾ ਸਿਰਫ਼ ਲੋਹੇ ਦਾ ਢਾਂਚਾ ਹੀ ਬਾਕੀ ਬਚਿਆ ਸੀ। ਇਸ ਦੇ ਨਾਲ ਹੀ ਸੜਕ ਸੁਰੱਖਿਆ ਫੋਰਸ (SSF) ਦੇ ਸਬ-ਇੰਸਪੈਕਟਰ ਨੇ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ। ਹਾਦਸੇ ਕਾਰਨ ਜੀ.ਟੀ. ਰੋਡ ‘ਤੇ ਆਵਾਜਾਈ ਵਿੱਚ ਵਿਘਨ ਪਿਆ ਸੀ, ਜਿਸ ਨੂੰ ਪੁਲਿਸ ਨੇ ਮੁਸਤੈਦੀ ਨਾਲ ਸੁਚਾਰੂ ਕਰਵਾਇਆ।

ਧੁੰਦ ਦੌਰਾਨ ਵਾਹਨ ਚਾਲਕਾਂ ਲਈ ਪ੍ਰਸ਼ਾਸਨ ਤੋਂ ਅਪੀਲ

ਇਸ ਹਾਦਸੇ ਤੋਂ ਬਾਅਦ ਸੜਕ ਸੁਰੱਖਿਆ ਫੋਰਸ ਅਤੇ ਸਥਾਨਕ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਧੁੰਦ ਦੇ ਮੌਸਮ ਵਿੱਚ ਵਾਹਨ ਚਲਾਉਂਦੇ ਸਮੇਂ ਵਿਸ਼ੇਸ਼ ਸਾਵਧਾਨੀ ਵਰਤੀ ਜਾਵੇ। ਅਧਿਕਾਰੀਆਂ ਨੇ ਹਦਾਇਤ ਕੀਤੀ ਹੈ ਕਿ ਵਾਹਨਾਂ ਦੀ ਰਫ਼ਤਾਰ ਬੇਹੱਦ ਘੱਟ ਰੱਖੀ ਜਾਵੇ। ਫੌਗ ਲਾਈਟਾਂ ਅਤੇ ਇੰਡੀਕੇਟਰਾਂ ਦੀ ਵਰਤੋਂ ਲਗਾਤਾਰ ਕੀਤੀ ਜਾਵੇ। ਅਗਲੇ ਵਾਹਨ ਤੋਂ ਸੁਰੱਖਿਅਤ ਦੂਰੀ ਬਣਾ ਕੇ ਰੱਖੀ ਜਾਵੇ ਤਾਂ ਜੋ ਅਚਾਨਕ ਬ੍ਰੇਕ ਲਗਾਉਣ ਵੇਲੇ ਹਾਦਸੇ ਤੋਂ ਬਚਿਆ ਜਾ ਸਕੇ।

 ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ    

Leave a Reply

Your email address will not be published. Required fields are marked *