Punjab News : ਬਨੂੜ ਵਿਖੇ ਪੁਲਿਸ ਅਤੇ ਗੈਂਗਸਟਰ ਵਿਚਕਾਰ ਐਨਕਾਊਂਟਰ ਹੋ ਗਿਆ। ਮੁਕਾਬਲੇ ਵਿਚ ਗੈਂਗਸਟਰ ਦੇ ਗੋਲੀ ਲੱਗੀ ਹੈ। ਜਾਣਕਾਰੀ ਅਨੁਸਾਰ ਗੈਂਗਸਟਰ ਭੱਜਣ ਦੀ ਕੋਸ਼ਿਸ ਕਰ ਰਿਹਾ ਸੀ, ਜਵਾਬ ਵਿਚ ਪੁਲਿਸ ਨੇ ਫਾਇਰਿੰਗ ਕੀਤੀ। ਐਨਕਾਉਂਟਰ ਦੌਰਾਨ ਗੈਂਗਸਟਰ ਦੇ ਗੋਲੀ ਲੱਗੀ ਹੈ।
ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ ਇਸ ਕਾਰਵਾਈ ਦੀ ਅਗਵਾਈ ਕਰ ਰਹੀ ਹੈ। ਜਿਸ ਵਿੱਚ ਪਟਿਆਲਾ ਪੁਲਿਸ ਵੀ ਸ਼ਾਮਲ ਹੈ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਅਧਿਕਾਰੀ ਜਲਦੀ ਹੀ ਪੂਰੀ ਜਾਣਕਾਰੀ ਦੇਣਗੇ।
ਜਾਣਕਾਰੀ ਅਨੁਸਾਰ ਉਕਤ ਗੈਂਗਸਟਰ ਵਿਦੇਸ਼ ‘ਚ ਰਹਿੰਦੇ ਗੈਂਗਸਟਰ ਦੇ ਇਸ਼ਾਰੇ ‘ਤੇ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਉਸ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਪਤਾ ਲੱਗਾ ਹੈ ਕਿ ਇਸ ਗੈਂਗਸਟਰ ਨੇ ਪਟਿਆਲਾ ਵਿੱਚ ਦੋ ਵਾਰਦਾਤਾਂ ਕੀਤੀਆਂ ਹਨ। ਪੁਲਿਸ ਅਨੁਸਾਰ ਇਸ ਗੈਂਗਸਟਰ ਨੇ ਬੀਤੀ ਰਾਤ ਦੋ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਇਕ ਥਾਂ ‘ਤੇ ਉਸ ਦੀ ਪਟਿਆਲਾ ਵਿਚ ਪਲਾਜ਼ਾ ਕਰਮਚਾਰੀਆਂ ਨਾਲ ਤਕਰਾਰ ਵੀ ਹੋ ਗਈ। ਇਸ ਤੋਂ ਬਾਅਦ ਉਸ ਦੀ ਤਸਵੀਰ ਉਥੇ ਲੱਗੇ ਕੈਮਰੇ ਵਿੱਚ ਕੈਦ ਹੋ ਗਿਆ। ਇਸ ਤੋਂ ਬਾਅਦ ਮੁਹਾਲੀ ਅਤੇ ਰਾਜਪੁਰਾ ਦੀ ਪੁਲਿਸ ਸਰਗਰਮ ਹੋ ਗਈ।
ਇਸ ਮਗਰੋਂ ਉਸ ਨੂੰ ਬਨੂੜ ਨੇੜੇ ਘੇਰ ਲਿਆ ਗਿਆ। ਇਸ ਦੌਰਾਨ ਮੁਲਜ਼ਮ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਜਿਵੇਂ ਹੀ ਉਸ ‘ਤੇ ਜਵਾਬੀ ਕਾਰਵਾਈ ਕੀਤੀ ਤਾਂ ਉਹ ਖੇਤਾਂ ‘ਚੋਂ ਭੱਜਦਾ ਹੋਇਆ ਜ਼ਖ਼ਮੀ ਹੋ ਗਿਆ। ਐਂਬੂਲੈਂਸ ਮੌਕੇ ‘ਤੇ ਪਹੁੰਚ ਗਈ ਹੈ।
ਬਨੂੜ ਵਿਚ ਗੈਂਗਸਟਰ ਦਾ ਐਨਕਾਊਂਟਰ, ਵਿਦੇਸ਼ ‘ਚ ਰਹਿੰਦੇ ਗੈਂਗਸਟਰਾਂ ਦੇ ਇਸ਼ਾਰੇ ਉਤੇ ਕਰਦਾ ਸੀ ਵਾਰਦਾਤਾਂ
Punjab News : ਬਨੂੜ ਵਿਖੇ ਪੁਲਿਸ ਅਤੇ ਗੈਂਗਸਟਰ ਵਿਚਕਾਰ ਐਨਕਾਊਂਟਰ ਹੋ ਗਿਆ। ਮੁਕਾਬਲੇ ਵਿਚ ਗੈਂਗਸਟਰ ਦੇ ਗੋਲੀ ਲੱਗੀ ਹੈ। ਜਾਣਕਾਰੀ ਅਨੁਸਾਰ ਗੈਂਗਸਟਰ ਭੱਜਣ ਦੀ ਕੋਸ਼ਿਸ…
