Gandhi Jayanti: : PM ਮੋਦੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ, ਕਹੀ ਇਹ ਵੱਡੀ ਗੱਲ

Gandhi Jayanti 2023: ਅੱਜ ਮਹਾਤਮਾ ਗਾਂਧੀ ਦਾ ਜਨਮ ਦਿਨ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਘਾਟ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਪੀਐਮ…

Gandhi Jayanti 2023: ਅੱਜ ਮਹਾਤਮਾ ਗਾਂਧੀ ਦਾ ਜਨਮ ਦਿਨ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਘਾਟ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ ਹੈ ਕਿ ਮੈਂ ਗਾਂਧੀ ਜੈਅੰਤੀ ਦੇ ਵਿਸ਼ੇਸ਼ ਮੌਕੇ ‘ਤੇ ਮਹਾਤਮਾ ਗਾਂਧੀ ਨੂੰ ਸਲਾਮ ਕਰਦਾ ਹਾਂ। ਉਨ੍ਹਾਂ ਦੀਆਂ ਸਦੀਵੀ ਸਿੱਖਿਆਵਾਂ ਸਾਡੇ ਮਾਰਗ ਨੂੰ ਰੌਸ਼ਨ ਕਰਦੀਆਂ ਰਹਿੰਦੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮਹਾਤਮਾ ਗਾਂਧੀ ਦਾ ਪ੍ਰਭਾਵ ਵਿਸ਼ਵਵਿਆਪੀ ਹੈ, ਜੋ ਸਮੁੱਚੀ ਮਾਨਵ ਜਾਤੀ ਨੂੰ ਏਕਤਾ ਅਤੇ ਹਮਦਰਦੀ ਦੀ ਭਾਵਨਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰਦਾ ਹੈ। ਅਸੀਂ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਹਮੇਸ਼ਾ ਕੰਮ ਕਰਦੇ ਰਹੀਏ।

ਪੀਐੱਮ ਮੋਦੀ ਦਾ ਕਹਿਣਾ ਹੈ ਕਿ ਹਰ ਨੌਜਵਾਨ ਨੂੰ ਮਹਾਤਮਾ ਗਾਂਧੀ ਦੇ ਦੱਸੇ ਹੋਏ ਰਸਤੇ ਉੱਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮਹਾਤਮਾ ਗਾਂਧੀ ਜੀ ਦਾ ਦੇਸ਼ ਦੀ ਆਜ਼ਾਦੀ ਲਈ ਵੱਡਾ ਯੋਗਦਾਨ ਹੈ।

Leave a Reply

Your email address will not be published. Required fields are marked *