ਸੰਗਰੂਰ ‘ਚ ਦੇਰ ਰਾਤ ਗੈਂਗਵਾਰ ਵਰਗੀ ਵਾਰਦਾਤ: ਦੋ ਗੁੱਟਾਂ ਵਿਚਾਲੇ ਤਾਬੜਤੋੜ ਚੱਲੀਆਂ ਗੋਲੀਆਂ, ਸੀਸੀਟੀਵੀ ‘ਚ ਕੈਦ ਹੋਈ ਭਿਆਨਕ ਵਾਰਦਾਤ

ਸੰਗਰੂਰ :  ਸੰਗਰੂਰ ਸ਼ਹਿਰ ਦੇ ਨਾਨਕਿਆਣਾ ਸਾਹਿਬ ਚੌਂਕ ਦੇ ਨਜ਼ਦੀਕ ਪੈਂਦੇ ਫਰੀਦ ਨਗਰ ਦੀ ਗਲੀ ਨੰਬਰ 2 ਦੇ ਬਾਹਰ ਬੀਤੀ ਰਾਤ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ…

ਸੰਗਰੂਰ :  ਸੰਗਰੂਰ ਸ਼ਹਿਰ ਦੇ ਨਾਨਕਿਆਣਾ ਸਾਹਿਬ ਚੌਂਕ ਦੇ ਨਜ਼ਦੀਕ ਪੈਂਦੇ ਫਰੀਦ ਨਗਰ ਦੀ ਗਲੀ ਨੰਬਰ 2 ਦੇ ਬਾਹਰ ਬੀਤੀ ਰਾਤ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬਦਮਾਸ਼ਾਂ ਦੇ ਦੋ ਗੁੱਟਾਂ ਵਿਚਾਲੇ ਹੋਈ ਆਪਸੀ ਝੜਪ ਤੋਂ ਬਾਅਦ ਤਾਬੜਤੋੜ ਗੋਲੀਬਾਰੀ ਕੀਤੀ ਗਈ। ਇਹ ਪੂਰੀ ਭਿਆਨਕ ਵਾਰਦਾਤ ਇਲਾਕੇ ਵਿੱਚ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜਿਸ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

5-6 ਨੌਜਵਾਨਾਂ ਨੇ ਗੱਡੀ ਤੇ ਕੀਤੀ ਫਾਇਰਿੰਗ

ਸੀਸੀਟੀਵੀ ਫੁਟੇਜ ਅਨੁਸਾਰ ਇੱਕ ਗੁੱਟ ਦੇ 5 ਤੋਂ 6 ਬਦਮਾਸ਼ਾਂ ਨੇ ਇੱਕ ਗੱਡੀ ਵਿੱਚ ਆਏ ਦੂਜੇ ਧੜੇ ਦੇ ਨੌਜਵਾਨਾਂ ‘ਤੇ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ। ਘਟਨਾ ਦੇ ਸਮੇਂ ਇਲਾਕੇ ਵਿੱਚ ਹੜਕੰਪ ਮਚ ਗਿਆ। ਹਮਲੇ ਤੋਂ ਬਾਅਦ ਹਮਲਾਵਰ ਅਤੇ ਗੱਡੀ ਸਵਾਰ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਪੁਲਿਸ ਹੁਣ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਹਮਲਾਵਰਾਂ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ।

ਸਥਾਨਕ ਲੋਕਾਂ ਚ ਖੌਫ ਦਾ ਮਾਹੌਲ

ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਵਿੱਚ ਭਾਰੀ ਡਰ ਅਤੇ ਚਿੰਤਾ ਦੇਖੀ ਜਾ ਰਹੀ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਰਾਤ ਵੇਲੇ ਉਨ੍ਹਾਂ ਨੂੰ ਜ਼ੋਰਦਾਰ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ ਸੀ। ਜਦੋਂ ਉਹ ਕੁਝ ਸਮੇਂ ਬਾਅਦ ਬਾਹਰ ਨਿਕਲੇ ਤਾਂ ਉੱਥੇ ਕੋਈ ਨਹੀਂ ਸੀ ਅਤੇ ਸ਼ਾਇਦ ਉਦੋਂ ਤੱਕ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਚੁੱਕੇ ਸਨ। ਲੋਕਾਂ ਦਾ ਕਹਿਣਾ ਹੈ ਕਿ ਰਿਹਾਇਸ਼ੀ ਇਲਾਕੇ ਵਿੱਚ ਇਸ ਤਰ੍ਹਾਂ ਸ਼ਰੇਆਮ ਗੋਲੀਆਂ ਚੱਲਣਾ ਬੇਹੱਦ ਚਿੰਤਾਜਨਕ ਹੈ।

ਪੁਲਿਸ ਤੋਂ ਜਲਦ ਕਾਰਵਾਈ ਦੀ ਮੰਗ

ਸਥਾਨਕ ਨਿਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ ‘ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਇਆ ਜਾਵੇ ਅਤੇ ਘਟਨਾ ਵਿੱਚ ਸ਼ਾਮਲ ਸਾਰੇ ਬਦਮਾਸ਼ਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਜੋ ਇਲਾਕੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਦਾ ਮਾਹੌਲ ਬਹਾਲ ਹੋ ਸਕੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 Palwal : होडल थाने का SP ने किया निरीक्षण, SP ने व्यापारियों की सुनीं समस्याएं, लंबित फाइलों पर लगाई फटकार

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *