ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੁਧਿਆਣਾ ਦੇ ਇਸੇਵਾਲ ਦਾ ਮਾਮਲੇ ਚ ਹਾਲੇ ਤੱਕ ਪੀੜਤਾਂ ਨੂੰ ਇਨਸਾਫ ਨਹੀਂ ਮਿਲਿਆ ਤੇ ਅਜਿਹਾ ਹੀ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ 12 ਸਾਲਾਂ ਦੀ ਲੜਕੀ ਦੇ ਨਾਲ ਸਾਮੂਹਿਕ ਬਲਾਤਕਾਰ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਲੜਕੀ ਖੇਡ ਰਹੀ ਸੀ ਜਿਸ ਤੋਂ ਬਾਅਦ ਲੜਕੀ ਨੂੰ ਕੁਝ ਨੌਜਵਾਨ ਅਗਵਾ ਕਰਕੇ ਲੈ ਗਏ ਤੇ ਆਪਣੀ ਘਿਣੌਨੀ ਵਾਰਦਾਤ ਨੂੰ ਅੰਜਾਮ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਰਾਤ ਦੇ ਕਰੀਬ 11 ਵਜੇ ਬੱਚੀ ਆਪਣੇ ਘਰ ਆਈ ਤੇ ਉਸਦੇ ਨਾਲ ਹੋਈ ਹਰਕਤ ਨੂੰ ਆਪਣੇ ਘਰ ਦੇ ਲੋਕਾਂ ਨੂੰ ਦੱਸਿਆ। ਇਸ ਤੋਂ ਬਾਅਦ ਪੁਲਿਸ ਨੂੰ ਇਸਦੀ ਜਾਣਕਾਰੀ ਦਿੱਤੀ ਗਈ। ਫਿਲਹਾਲ ਪੁਲਿਸ ਨੇ ਆਰੋਪੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

