ਸੂਬੇ ਦੇ ਖੁੰਖਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ 6 ਮੈਂਬਰ ਪੁਲਿਸ ਅੜਿਕੇ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਪੰਜਾਬ ਪੁਲਿਸ ਲਗਾਤਾਰ ਗੈਂਗਸਟਰਾਂ ਤੇ ਆਪਣਾ ਸ਼ਿਕੰਜਾ ਕੱਸ ਰਹੀ ਹੈ। ਜਿਸਦੇ ਚੱਲਦੇ ਪੰਜਾਬ ਪੁਲਿਸ ਨੇ ਕਈ ਨਾਮੀ ਤੇ ਖੁੰਖਾਰ ਗੈਂਗਸਟਰਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਪੰਜਾਬ ਪੁਲਿਸ ਲਗਾਤਾਰ ਗੈਂਗਸਟਰਾਂ ਤੇ ਆਪਣਾ ਸ਼ਿਕੰਜਾ ਕੱਸ ਰਹੀ ਹੈ। ਜਿਸਦੇ ਚੱਲਦੇ ਪੰਜਾਬ ਪੁਲਿਸ ਨੇ ਕਈ ਨਾਮੀ ਤੇ ਖੁੰਖਾਰ ਗੈਂਗਸਟਰਾਂ ਨੂੰ ਕਾਬੂ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਇਸ ਦੇ ਚੱਲਦੇ ਹੀ ਤਰਨਤਾਰਨ ਚ ਜੱਗੂ ਭਗਵਾਨਪੁਰੀਆ ਗੈਂਗ ਦੇ 6 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

gangster

ਗ੍ਰਿਫਤਾਰ ਕੀਤੇ ਗਏ ਇਹਨਾਂ ਗੈਂਗਸਟਰਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਗੈਂਗਸਟਰ ਬਾਹਰ ਤੋਂ ਹਥਿਆਰ ਲਿਆ ਕੇ ਪੰਜਾਬ ਚ ਇਹਨਾਂ ਹਥਿਆਰਾਂ ਦੀ ਸਪਲਾਈ ਕਰਦੇ ਸੀ।

gangster

ਫਿਲਹਾਲ ਪੁਲਿਸ ਨੇ ਇਹਨਾਂ ਗੈਂਗਸਟਰਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *