ਕੋਬਰਾ ਗੈਂਗ ਦਾ ਮੁੱਖੀ ਗੈਂਗਸਟਰ ਇਕਬਾਲ ਸਿੰਘ ਅਫ਼ਰੀਦੀ ਕਾਬੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਸਦੀ ਚੋਣਾਂ ਤੋਂ ਪਹਿਲਾਂ ਗੈਂਗਸਟਰਾਂ ਅਤੇ ਸਮਾਜ-ਵਿਰੋਧੀ ਤੱਤਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਸ਼ੁਰੂ ਹੋ ਗਈ ਹੈ। ਜਿਸਦੇ ਚੱਲਦੇ ਪੁਲਿਸ ਇਹਨਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਸਦੀ ਚੋਣਾਂ ਤੋਂ ਪਹਿਲਾਂ ਗੈਂਗਸਟਰਾਂ ਅਤੇ ਸਮਾਜ-ਵਿਰੋਧੀ ਤੱਤਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਸ਼ੁਰੂ ਹੋ ਗਈ ਹੈ। ਜਿਸਦੇ ਚੱਲਦੇ ਪੁਲਿਸ ਇਹਨਾਂ ਤੇ ਸ਼ਿਕੰਜਾ ਕੱਸਣਾ ਵੀ ਸ਼ੁਰੂ ਹੋ ਗਈ ਹੈ। ਦਸ ਦਈਏ ਕਿ ਪੁਲਿਸ ਨੇ ਬਦਨਾਮ ਕੋਬਰਾ ਗੈਂਗ ਦੇ ਮੁਖੀ ਗੈਂਗਸਟਰ ਇਕਬਾਲ ਸਿੰਘ ਅਫ਼ਰੀਦੀ ਨੂੰ ਕੰਬਜੇ ਚ ਲੈ ਲਿਆ ਹੈ।

Gangster  ਦੱਸਿਆ ਜਾ ਰਿਹਾ ਹੈ ਕਿ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਜਲੰਧਰ ਪੁਲਿਸ ਦੇ ਨਾਲ ਇਕ ਸਾਂਝੇ ਆਪਰੇਸ਼ਨ ਦੌਰਾਨ ਇਹਨਾਂ ‘ਤੇ ਕਾਬੂ ਕੀਤਾ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਕੋਬਰਾ ਗੈਂਗ ਦੇ ਮੁਖੀ ਗੈਂਗਸਟਰ ਇਕਬਾਲ ਸਿੰਘ ਅਫ਼ਰੀਦੀ ਨੂੰ ਹਥਿਆਰਾਂ ਦੇ ਨਾਲ ਹਥਿਆਰਾਂ ਦੇ ਨਾਲ ਕਾਬੂ ਕੀਤਾ।

Gangster

ਮਿਲੀ ਜਾਣਕਾਰੀ ਦੇ ਅਨੁਸਾਰ ਗੈਂਗਸਟਰ ਨੇ ਖੁਲਾਸਾ ਕੀਤਾ ਹੈ ਕਿ ਉਸਤੇ ਕਰੀਬ 15 ਸਾਲਾਂ ਤੋਂ 20 ਮਾਮਲੇ ਦਰਜ ਹੋਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਉਹ ਕਾਰੋਬਾਰ ਕਰ ਰਿਹਾ ਸੀ ਉਸਦਾ ਤਰਨਤਾਰਨ ਦੇ ਤਿੰਨ ਸ਼ਰਾਬ ਠੇਕੇਦਾਰਾਂ ਦੇ ਨਾਲ ਹਿੱਸੇਦਾਰੀ ਸੀ। ਫਿਲਹਾਲ ਪੁਲਿਸ ਨੇ ਇਸਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *